ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ’ਚ ਦੁਸਹਿਰਾ ਮਨਾਇਆ
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸੰਬੰਧਿਤ ਦੁਸਹਿਰੇ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸੰਬੰਧਿਤ ਦੁਸਹਿਰੇ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਵਲੋਂ ਸ੍ਰੀ ਰਾਮ ਜੀ ਦੇ ਜੀਵਨ ਸੰਬੰਧਿਤ ਝਾਂਕਿਆਂ ਦੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸਕੂਲ ਵਿਖੇ ਰਾਵਨ ਦੇ ਬਣਾਏ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ। ਪ੍ਰਿੰ. ਸ੍ਰੀਮਤੀ ਕੁਲਬੀਰ ਕੌਰ ਵਲੋਂ ਬੱਚਿਆਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ।