21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਹ ਭਖਿਆ

ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ’ਚ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਦਾ ਕੰਮਕਾਜ ਠੱਪ ਰੱਖਿਆ ਗਿਆ। ਰੋਸ ਪ੍ਰੋਗਰਾਮ ਦੀ ਅਗਵਾਈ ਪੰਜਾਬ ਸਟੇਟ ਪੈਨਸ਼ਨਰਜ਼ ਯੂਨੀਅਨ ਤੇ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਚੇਅਰਮੈਨ ਤੇ ਜ਼ਿਲ੍ਹਾ ਮੁੱਖ ਕਨਵੀਨਰ ਹਰਜੀਤ ਸਿੰਘ ਬਡਵਾਲ ਤੇ ਈ.

Ad Position 21
No active advertisement
ਡੀ.ਸੀ ਦਫ਼ਤਰ ਦੇ ਬਾਹਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ। ਤਸਵੀਰ: ਵਿਸ਼ਾਲ ਮੁੰਨਾ 22-10-2026
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ’ਚ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਦਾ ਕੰਮਕਾਜ ਠੱਪ ਰੱਖਿਆ ਗਿਆ। ਰੋਸ ਪ੍ਰੋਗਰਾਮ ਦੀ ਅਗਵਾਈ ਪੰਜਾਬ ਸਟੇਟ ਪੈਨਸ਼ਨਰਜ਼ ਯੂਨੀਅਨ ਤੇ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਚੇਅਰਮੈਨ ਤੇ ਜ਼ਿਲ੍ਹਾ ਮੁੱਖ ਕਨਵੀਨਰ ਹਰਜੀਤ ਸਿੰਘ ਬਡਵਾਲ ਤੇ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਓਮਕਾਰ ਸਿੰਘ ਵਲੋਂ ਕੀਤੀ ਗਈ। ਮੁਲਾਜ਼ਮ ਆਗੂ ਹਰਜੀਤ ਸਿੰਘ ਬਡਵਾਲ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਦੌਰਾਨ ਸਰਕਾਰ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਣ ਲਈ ਇਸ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਤਹਿਤ ਐਸ.ਡੀ.ਐਮ ਦਫਤਰ, ਤਹਿਸੀਲ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਖੇਤੀਬਾੜੀ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਸਰਕਾਰੀ ਸਕੂਲਾਂ ਸਮੇਤ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਓਮਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਓਮਕਾਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਨਹੀਂ ਕਰਦੀ ਤਾਂ ਸਰਕਾਰੀ ਮੁਲਾਜ਼ਮਾਂ ਦਾ ਰੋਸ ਹੋਰ ਵਧੇਗਾ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਮੰਗਾਂ ਦੀ ਪੂਰਤੀ ਹੋਣ ਤੱਕ ਜਾਰੀ ਰਹੇਗਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੇ ਹੱਕਾਂ ਸਬੰਧੀ ਜਵਾਬਦੇਹ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਇੰਗਲਿਸ਼ ਪਲੈਨਟ ਹੁਣ ਲਗਵਾ ਰਿਹਾ ਪੁਰਤਗਾਲ ਦੇ ਵਰਕ ਵੀਜ਼ੇ -ਐਮ.ਡੀ. ਜਤਿੰਦਰ ਸਿੰਘ ਰੰਧਾਵਾ ਕਿਹਾ, ਨੌਜਵਾਨ ਬਿਨਾਂ ਦੇਰੀ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਤੇ ਗੱਡੀਆਂ ਦੀ ਭੰਨ-ਤੋੜ ਦੇ ਲੱਗ...
Ad Position 24