23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਰੰਧਾਵਾ ਵਲੋਂ ਤਹਿਤ ਨੜਾਂਵਾਲੀ ’ਚ 136 ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਕਲਾਨੌਰ, 22 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨੜਾਂਵਾਲੀ ਵਿਖੇ ਸਮਾਗਮ ਕਰਕੇ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 23-10-2026
ਕਲਾਨੌਰ, 22 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨੜਾਂਵਾਲੀ ਵਿਖੇ ਸਮਾਗਮ ਕਰਕੇ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ ਤੌਰ ’ਤੇ ਪਹੁੰਚੇ। ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਤੋਂ ਇਲਾਵਾ ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਵੀ ਵਿਸ਼ੇਸ ਤੌਰ ’ਤੇ ਪਹੁੰਚੇ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਨੂੰ ਜਾਇਦਾਦ ਦੀ ਮਾਲਕੀ ਦਾ ਕਾਨੂੰਨੀ ਸਬੂਤ ਦੇ ਕੇ ਸਸ਼ਕਤ ਬਣਾਉਣਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੇ ਜੀਵਨ ਵਿਚ ਸੁਰੱਖਿਆ ਤੇ ਵਿਸ਼ਵਾਸ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਕਾਨੂੰਗੋ ਮਨਦੀਪ ਕੁਮਾਰ, ਸਰਪੰਚ ਰਮਨ ਕੁਮਾਰ ਰਿੰਕੂ, ਸਰਪੰਚ ਕਾਬਲ ਸਿੰਘ ਸਮੇਤ ਮੁਹਤਬਰ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਦੀਨਾਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 15 ਦਿਨਾਂ ’ਚ ਘਰ-ਘਰ ਪ੍ਰਚਾਰ ਮੁਕੰਮਲ ਕਰਨ ਦਾ ਟੀਚਾ ਅਗਲੀ ਖ਼ਬਰ ਪੰਜਾਬ ਦੇ ਮੌਜੂਦਾ ਹਲਾਤ ਲਈ ਆਮ ਆਦਮੀ ਪਾਰਟੀ ਤੇ ਕੇਂਦਰ ਸਰਕਾਰ ਜ਼ਿੰਮੇਵਾਰ-ਸਚਿਨ ਪਾਇਲਟ
Ad Position 24