ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸਿੱਖ ਵਿਰਸੇ, ਪੰਜਾਬੀ ਸੱਭਿਆਚਾਰ ਤੇ ਦਸਤਾਰ ਦੀ ਮਹੱਤਤਾ ਪ੍ਰਤੀ ਸਤਿਕਾਰ ਪੈਦਾ ਕਰਨ ਦੇ ਉਦੇਸ਼ ਨਾਲ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਸੁੰਦਰ ਢੰਗ ਨਾਲ ਦਸਤਾਰਾਂ ਸਜਾ ਕੇ ਬਲਜੀਤ ਸਿੰਘ ਜਮਾਤ 9ਵੀਂ ਨੇ ਪਹਿਲਾ, ਗੁਰਪ੍ਰੀਤ ਸਿੰਘ 10ਵੀਂ ਜਮਾਤ ਅਤੇ ਹਰਗੁਨ ਸਿੰਘ ਜਮਾਤ 8ਵੀਂ ਨੇ ਦੂਜਾ ਅਤੇ ਯੁਵਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸਿੱਖ ਵਿਰਸੇ, ਪੰਜਾਬੀ ਸੱਭਿਆਚਾਰ ਤੇ ਦਸਤਾਰ ਦੀ ਮਹੱਤਤਾ ਪ੍ਰਤੀ ਸਤਿਕਾਰ ਪੈਦਾ ਕਰਨ ਦੇ ਉਦੇਸ਼ ਨਾਲ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਸੁੰਦਰ ਢੰਗ ਨਾਲ ਦਸਤਾਰਾਂ ਸਜਾ ਕੇ ਬਲਜੀਤ ਸਿੰਘ ਜਮਾਤ 9ਵੀਂ ਨੇ ਪਹਿਲਾ, ਗੁਰਪ੍ਰੀਤ ਸਿੰਘ 10ਵੀਂ ਜਮਾਤ ਅਤੇ ਹਰਗੁਨ ਸਿੰਘ ਜਮਾਤ 8ਵੀਂ ਨੇ ਦੂਜਾ ਅਤੇ ਯੁਵਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਦੇ ਹਨ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਆਪਣੇ ਇਤਿਹਾਸ, ਸੱਭਿਆਚਾਰ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਇਸ ਮੌਕੇ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।