ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 70 ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ
* 80 ਸਾਲ ਪੁਰਾਣੀ ਮੰਗ ਹੋਈ ਪੂਰੀ ਲੋਕਾਂ ਨੂੰ ਮਿਲੇਗਾ ਘਰਾਂ ਦਾ ਕਾਨੂੰਨੀ ਮਾਲਕੀ ਹੱਕ-ਰਮਨ ਬਹਿਲ
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੇਰਾ ਘਰ, ਮੇਰੇ ਨਾਮ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਸਲੀਮਪੁਰ ਅਫਗਾਨਾ ਵਿਖੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਹੱਕ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਪਿੰਡ ਦੇ 70 ਪਰਿਵਾਰਾਂ ਨੂੰ ਉਨਾਂ ਦੇ ਘਰਾਂ ਦੇ ਮਾਲਕੀ ਹੱਕ ਸੌਂਪੇ ਗਏ ।
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੇਰਾ ਘਰ, ਮੇਰੇ ਨਾਮ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਸਲੀਮਪੁਰ ਅਫਗਾਨਾ ਵਿਖੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਹੱਕ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਪਿੰਡ ਦੇ 70 ਪਰਿਵਾਰਾਂ ਨੂੰ ਉਨਾਂ ਦੇ ਘਰਾਂ ਦੇ ਮਾਲਕੀ ਹੱਕ ਸੌਂਪੇ ਗਏ ।ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲਗਭਗ 80 ਸਾਲ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਦੇ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ।ਪਰ ਹੁਣ ਇਸ ਯੋਜਨਾ ਨਾਲ ਉਨ੍ਹਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲੇਗਾ ਤੇ ਜਾਇਦਾਦ ਸਬੰਧੀ ਝਗੜਿਆਂ ਵਿਚ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਉਸ ਦੇ ਹੱਕ ਦਿਵਾਉਣਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ ।