ਪਰਾਲੀ ਸਾੜਨ ਦੇ ਦੋਸ਼ ਤਹਿਤ 3 ਕਿਸਾਨਾਂ ’ਤੇ ਮਾਮਲਾ ਦਰਜ
ਬਟਾਲਾ, 22 ਅਕਤੂਬਰ (ਰਾਕੇਸ਼ ਰੇਖੀ)- ਥਾਣਾ ਕੋਟਲੀ ਸੂਰਤ ਮੱਲੀ ਦੇ ਏ. ਐਸ.
ਬਟਾਲਾ, 22 ਅਕਤੂਬਰ (ਰਾਕੇਸ਼ ਰੇਖੀ)- ਥਾਣਾ ਕੋਟਲੀ ਸੂਰਤ ਮੱਲੀ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਲਸਟਰ ਇੰਚਾਰਜ ਇੰਦਰਜੀਤ ਸਿੰਘ ਵਲੋਂ ਜਾਰੀ ਰਿਪੋਰਟ ਰਾਹੀਂ ਸ਼ਿਕਾਇਤ ਦਰਜ ਕਰਵਾਈ ਗਈ। ਪਿੰਡ ਮੋਹਲੋਵਾਲੀ ਦੇ ਕਿਸਾਨ ਪਰਮਜੀਤ ਸਿੰਘ ਪੁੱਤਰ ਇਕਬਾਲ ਸਿੰਘ ਨੇ ਡੀ.ਸੀ. ਦੇ ਆਦੇਸ਼ਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਹੈ, ਇਸ ਲਈ ਪਰਮਜੀਤ ਸਿੰਘ ਦੇ ਖਿਲਾਫ ਧਾਰਾ 223 ਬੀ.ਐਨ.ਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਇਸੇ ਥਾਣੇ ਦੇ ਏ.ਐਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਕਲੱਸਟਰ ਇੰਚਾਰਜ ਲਖਵਿੰਦਰ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਪਿੰਡ ਖਵਾਜਾ ਵਰਦਗ ਦੇ ਕਿਸਾਨ ਅਰਜਨ ਸਿੰਘ ਪੁੱਤਰ ਮਿਲਖਾ ਸਿੰਘ ਵਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਏ.ਐਸ.ਆਈ. ਸ਼ਰੀਫ ਮਸੀਹ ਨੇ ਦੱਸਿਆ ਕਿ ਨੋਡਲ ਅਧਿਕਾਰੀ ਅਮਰਜੀਤ ਸਿੰਘ ਵਲੋਂ ਜਾਰੀ ਕੀਤੇ ਗਏ ਚਾਲਾਨ ਦੇ ਆਧਾਰ ’ਤੇ ਪਿੰਡ ਸ਼ਾਹਪੁਰ ਜਾਜਨ ਦੇ ਕਿਸਾਨ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਵਲੋਂ ਆਪਣੇ ਖੇਤਾਂ ’ ਚ ਪਰਾਲੀ ਨੂੰ ਅੱਗ ਲਗਾਏ ਜਾਣ ’ਤੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।