22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਿਜਲੀ ਕਾਮਿਆਂ ਵਲੋਂ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਸਰਕਲ ਦਫ਼ਤਰ ਅੱਗੇ ਨਾਅਰੇਬਾਜ਼ੀ

ਗੁਰਦਾਸਪੁਰ, 22 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਸੰਘਰਸ਼ ਤਹਿਤ ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ ਲੈ ਕੇ ਦੂਜੇ ਦਿਨ ਵੀ ਦਫ਼ਤਰ ਤੇ ਫ਼ੀਲਡ ਵਿਚ ਕੰਮ ਪੂਰੀ ਤਰਾਂ ਠੱਪ ਰੱਖਿਆ ਗਿਆ। ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 23-10-2026
ਗੁਰਦਾਸਪੁਰ, 22 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਸੰਘਰਸ਼ ਤਹਿਤ ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ ਲੈ ਕੇ ਦੂਜੇ ਦਿਨ ਵੀ ਦਫ਼ਤਰ ਤੇ ਫ਼ੀਲਡ ਵਿਚ ਕੰਮ ਪੂਰੀ ਤਰਾਂ ਠੱਪ ਰੱਖਿਆ ਗਿਆ। ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ, ਟੀ.ਐੱਸ.ਯੂ ਦੇ ਸਰਕਲ ਪ੍ਰਧਾਨ ਸਜੀਵ ਸ਼ਰਮਾ ਤੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਪ੍ਰਧਾਨ ਨਿਰਮਲ ਸਿੰਘ ਬਸਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਅਪਣਾਈ ਅੜੀਅਲ ਨੀਤੀ ਦਾ ਨਤੀਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਦੋ ਦਿਨ ਸਮੂਹਿਕ ਛੁੱਟੀ ’ਤੇ ਜਾਣਾ ਪਿਆ ਹੈ। ਉਨ੍ਹਾਂ ਕਿਹਾ ਕਿ ਚੀਫ਼ ਸੈਕਟਰੀ ਵਲੋਂ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਪੰਜਾਬ ਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਸਮੂਹਿਕ ਛੁੱਟੀ ਭਰਨ ਲਈ ਤਿਆਰੀ ਕੀਤੀ ਜਾ ਸਕਦੀ ਹੈ। ਇਸ ਮੌਕੇ ਰਮਨ ਕੁਮਾਰ, ਰਕੇਸ਼ ਕੁਮਾਰ, ਅਨਿਲ ਕੁਮਾਰ ਸ਼ਰਮਾ, ਬਸੰਤ ਕੁਮਾਰ ਕੋੜਾ, ਨਰੇਸ਼ ਕੁਮਾਰ, ਰਣਜੀਤ ਸਿੰਘ, ਬਲਜੀਤ ਸਿੰਘ, ਯੁਸਫ਼ ਮਸੀਹ, ਆਦਿ ਪੈਨਸ਼ਨਰਜ਼ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਮੜੀ ਦੀ ਨਵੇਂ ਬਣੇ ਸਮਾਰਟ ਕਲਾਸ ਰੂਮ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਉਦਘਾਟਨ ਬਿਲਡਿੰਗ ਲਈ ਯੋਗਦਾ... ਅਗਲੀ ਖ਼ਬਰ ਪਰਾਲੀ ਸਾੜਨ ਦੇ ਦੋਸ਼ ਤਹਿਤ 3 ਕਿਸਾਨਾਂ ’ਤੇ ਮਾਮਲਾ ਦਰਜ
Ad Position 24