ਪਿੰਡ ਢਾਂਡਾ ਵਿਖੇ ਗੁਰਮਤਿ ਸਮਾਗਮ ਕੱਲ੍ਹ
ਫਤਹਿਗੜ੍ਹ ਚੂੜੀਆਂ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਢਾਂਡਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕੱਲ੍ਹ 25 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ, ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ, ਭਾਈ ਮਨਿੰਦਰ ਸਿੰਘ ਫਤਹਿਗੜ੍ਹ ਚੂੜੀਆਂ, ਗ੍ਰੰਥੀ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਂਡਾ ਆਦਿ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਸੰਗਤਾਂ ਦੇ ਸਨਮੁੱਖ ਹਾਜ਼ਰੀ ਲਵਾਉਣਗੇ।
ਅਜੀਤ ਡੈਸਕ
24-10-2026