24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਗਣਿਤ ਉਲੰਪੀਆਡ 2026 ਦੀ ਪ੍ਰੀਖਿਆ ਹੋਈ

ਧਾਰੀਵਾਲ, 23 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਾਇੰਸ ਓਲੰਪੀਆਡ ਫਾਊਂਡੇਸ਼ਨ ਵਲੋਂ ਕਰਵਾਈ ਜਾਣ ਵਾਲੀ ਪਹਿਲੀ ਤੋਂ 8ਵੀਂ ਜਮਾਤ ਤੱਕ ਦੀ ਅੰਤਰਰਾਸ਼ਟਰੀ ਗਣਿਤ ਓਲੰਪੀਆਡ – 2026 ਦੀ ਪ੍ਰੀਖਿਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਗਣਿਤ ਸਿੱਖਿਆ ਦਾ ਇਕ ਮਹੱਤਵਪੂਰਨ ਵਿਸ਼ਾ ਹੈ, ਜੋ ਵਿਦਿਆਰਥੀਆਂ ’ਚ ਤਰਕਸ਼ੀਲ ਸੋਚ, ਇਕਾਗਰਤਾ, ਸਹੀ ਫ਼ੈਸਲੇ ਲੈਣ ਦੀ ਸਮਰੱਥਾ ਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਨਰ ਵਿਕਸਿਤ ਕਰਦਾ ਹੈ।

Ad Position 21
No active advertisement
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰੀਖਿਆ ਵਿਚ ਭਾਗ ਲੈਂਦੇ ਹੋਏ। ਤਸਵੀਰ : ਸਵਰਨ ਸਿੰਘ 24-10-2026
ਧਾਰੀਵਾਲ, 23 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਾਇੰਸ ਓਲੰਪੀਆਡ ਫਾਊਂਡੇਸ਼ਨ ਵਲੋਂ ਕਰਵਾਈ ਜਾਣ ਵਾਲੀ ਪਹਿਲੀ ਤੋਂ 8ਵੀਂ ਜਮਾਤ ਤੱਕ ਦੀ ਅੰਤਰਰਾਸ਼ਟਰੀ ਗਣਿਤ ਓਲੰਪੀਆਡ – 2026 ਦੀ ਪ੍ਰੀਖਿਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਗਣਿਤ ਸਿੱਖਿਆ ਦਾ ਇਕ ਮਹੱਤਵਪੂਰਨ ਵਿਸ਼ਾ ਹੈ, ਜੋ ਵਿਦਿਆਰਥੀਆਂ ’ਚ ਤਰਕਸ਼ੀਲ ਸੋਚ, ਇਕਾਗਰਤਾ, ਸਹੀ ਫ਼ੈਸਲੇ ਲੈਣ ਦੀ ਸਮਰੱਥਾ ਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਨਰ ਵਿਕਸਿਤ ਕਰਦਾ ਹੈ। ਇਹ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨਾ ਹੈ। ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਯੋਗਤਾ ਪਰਖਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਪ੍ਰੀਖਿਆ ਦੇ ਸੁਚੱਜੇ ਪ੍ਰਬੰਧ ਅਤੇ ਤਾਲਮੇਲ ਵਿਚ ਸਕੂਲ ਕੋਆਰਡੀਨੇਟਰ ਅੰਚਲ ਨੇ ਆਪਣੀ ਅਹਿਮ ਭੂਮਿਕਾ ਨਿਭਾਈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਸਾਇੰਸ ਓਲੰਪੀਆਡ ਫਾਊਂਡੇਸ਼ਨ ਵਲੋਂ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਗਣਿਤ ਓਲੰਪੀਆਡ 2026 ਦੀ ਪ੍ਰੀਖਿਆ ਕਰਾਉਣੀ ਸਾਡੇ ਲਈ ਮਾਣ ਵਾਲੀ ਗੱਲ ਹੈ। ਗਣਿਤ ਸਿਰਫ਼ ਅੰਕਾਂ ਤੇ ਸੂਤਰਾਂ ਦਾ ਵਿਸ਼ਾ ਨਹੀਂ ਹੈ, ਸਗੋਂ ਇਹ ਸਾਨੂੰ ਤਰਕਸ਼ੀਲ ਸੋਚਣ, ਸਹੀ ਫ਼ੈਸਲੇ ਲੈਣ ਅਤੇ ਮੁਸ਼ਕਲਾਂ ਦਾ ਹੱਲ ਲੱਭਣ ਦੀ ਯੋਗਤਾ ਪ੍ਰਦਾਨ ਕਰਦਾ ਹੈ। ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਦੀ ਗਿਆਨ ਪ੍ਰਤੀ ਰੁਚੀ ਵਧਾਉਂਦੀਆਂ ਹਨ, ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ ਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ 6 ਨੂੰ ਮਨਾਇਆ ਜਾਵੇਗਾ ਦੀਵਾਲੀ ਮੇਲਾ ਅਗਲੀ ਖ਼ਬਰ ਰਮਨ ਬਹਿਲ ਨੇ ਹਲਕਾ ਗੁਰਦਾਸਪੁਰ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 60.90 ਲੱਖ ਦੀ ਵਿੱਤੀ ਸਹਾਇਤਾ...
Ad Position 24