24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐੱਸ.ਐੱਸ. ਬਾਜਵਾ ਸਕੂਲ ’ਚ 6 ਨੂੰ ਮਨਾਇਆ ਜਾਵੇਗਾ ਦੀਵਾਲੀ ਮੇਲਾ

ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 24-10-2026
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਜੂਨੀਅਰ ਵਿੰਗ ’ਚ 6 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੀਵਾਲੀ ਮੇਲਾ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੇਲੇ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਮੇਲੇ ਦੌਰਾਨ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੇ 10 ਤੋਂ 15 ਝੂਲੇ ਲਗਾਏ ਜਾਣਗੇ, ਜਿਸ ’ਚ ਸ਼ਿਪ, ਜੀਪ, ਜਾਇੰਟ ਵ੍ਹੀਲ, ਮਿਕੀ ਮਾਊਸ ਤੇ ਟ੍ਰੇਨ ਆਦਿ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ, ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਸਕੂਲ ਦੇ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਤੇ ਮਨੋਰੰਜਕ ਗਤੀਵਿਧੀਆਂ ਦੇ ਸਟਾਲ ਲਗਾਏ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੇ ਨਾਲ ਹੀ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ , ਜਿਸ ਵਿਚ ਗਰਬਾ, ਗਿੱਧਾ ਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ। ਮੇਲੇ ਵਿਚ ਖਾਣ-ਪੀਣ ਦੇ ਸ਼ੌਕੀਨਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਟਿੱਕੀ, ਨੂਡਲਜ਼, ਬਰਗਰ, ਜੂਸ, ਡੋਸਾ, ਗੋਲਗੱਪੇ, ਸਮੋਸੇ, ਦਹੀਂ ਭੱਲੇ, ਚਾਟ ਤੇ ਫਰੂਟ ਚਾਟ ਆਦਿ ਦੇ ਸਟਾਲ ਲਗਾਏ ਜਾਣਗੇ। ਮੇਲੇ ਦੇ ਅੰਤ ਵਿਚ ਬੱਚਿਆਂ ਵਲੋਂ ਲੱਕੀ ਡਰਾਅ ਵੀ ਕੱਢੇ ਜਾਣਗੇ। ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ), ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਵਲੋਂ ਇਲਾਕੇ ਦੇ ਸਮੂਹ ਨਿਵਾਸੀਆਂ ਨੂੰ ਇਸ ਸੱਭਿਆਚਾਰਕ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੀਵਾਲੀ ਮੇਲਾ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਆਪਸੀ ਮੇਲ-ਜੋਲ, ਖੁਸ਼ੀਆਂ ਤੇ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਦਾ ਇਕ ਸੁਨਹਿਰੀ ਮੌਕਾ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਪੀ. ਖਾਦ ਨਾਲ ਵਾਧੂ ਵਸਤਾਂ ਖਰੀਦਣ ਲਈ ਕਿਸਾਨਾਂ ਨੂੰ ਮਜਬੂਰ ਨਾ ਕਰਨ ਖੇਤੀ ਸਟੋਰ ਮਾਲਕ- ਕਰਨੈਲ ਸਿੰਘ ਸ਼ੇਰਪੁਰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਗਣਿਤ ਉਲੰਪੀਆਡ 2026 ਦੀ ਪ੍ਰੀਖਿਆ ਹੋਈ
Ad Position 24