ਬਿੰਦੂ ਡੀ.ਪੀ.ਈ. ਅਧਿਆਪਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ
ਪਠਾਨਕੋਟ, 23 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਐਸ. ਐਮ.
ਪਠਾਨਕੋਟ, 23 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਡੀ.ਪੀ.ਈ. ਅਧਿਆਪਕਾ ਬਿੰਦੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਸ਼ਤੀ ਦੇ 60 ਕਿੱਲੋ ਭਾਰ ਵਰਗ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਜ਼ਿਲ੍ਹਾ ਪਠਾਨਕੋਟ ਦਾ ਨਾਮ ਰੌਸ਼ਨ ਕੀਤਾ ਹੈ । ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਿੱਖਿਆ ਅਤੇ ਖੇਡ ਜਗਤ ਵਿਚ ਖੁਸ਼ੀ ਦੀ ਲਹਿਰ ਹੈ । ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਬਿੰਦੂ ਨੇ 31 ਤੋਂ 40 ਸਾਲ ਉਮਰ ਵਰਗ ਅਧੀਨ ਕੁਸ਼ਤੀ ਦੇ 60 ਕਿੱਲੋ ਭਾਰ ਵਰਗ ਵਿਚ ਭਾਗ ਲਿਆ । ਉਨ੍ਹਾਂ ਆਪਣੀ ਖੇਡ ਪ੍ਰਤਿਭਾ, ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਤੇ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ । ਇਹ ਪ੍ਰਾਪਤੀ ਉਨ੍ਹਾਂ ਦੀ ਖੇਡਾਂ ਪ੍ਰਤੀ ਦਿਲਚਸਪੀ ਅਤੇ ਸਮਰਪਣ ਦਾ ਪ੍ਰਤੀਕ ਹੈ । ਬਿੰਦੂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਬਿੰਦੂ ਦੀ ਇਹ ਪ੍ਰਾਪਤੀ ਹੋਰਨਾਂ ਅਧਿਆਪਕਾਂ ਤੇ ਖਿਡਾਰੀਆਂ ਲਈ ਪ੍ਰੇਰਨਾਦਾਇਕ ਹੈ । ਇਸ ਮੌਕੇ ਸੰਜੀਵ ਮਨੀ ਅਤੇ ਬਲਕਾਰ ਅੱਤਰੀ ਆਦਿ ਹਾਜ਼ਰ ਸਨ ।