23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਤੇ ਕਾਰ ਦੀ ਟੱਕਰ, ਵੱਡਾ ਹਾਦਸਾ ਟਲਿਆ

ਪਠਾਨਕੋਟ, 23 ਅਕਤੂਬਰ (ਸੁਮਿਤ)-ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ।

Ad Position 21
No active advertisement
ਅਜੀਤ ਡੈਸਕ 24-10-2026
ਪਠਾਨਕੋਟ, 23 ਅਕਤੂਬਰ (ਸੁਮਿਤ)-ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ । ਹਾਲਾਂਕਿ, ਦੋਵਾਂ ਵਾਹਨਾਂ ਦੀ ਟੱਕਰ ਕਾਰਨ ਹਾਈਵੇ ’ਤੇ ਟ੍ਰੈਫਿਕ ਜਾਮ ਲੱਗ ਗਿਆ । ਜਿਸ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ । ਪੁਲਿਸ ਮੁਲਾਜ਼ਮਾਂ ਨੇ ਕਾਰਵਾਈ ਕਰਦਿਆਂ ਆਵਾਜਾਈ ਨੂੰ ਸੁਚਾਰੂ ਕਰਵਾਇਆ ਤੇ ਰਸਤਾ ਖੁੱਲ੍ਹਵਾ ਕੇ ਵਾਹਨਾਂ ਦੀ ਆਵਾਜਾਈ ਬਹਾਲ ਕਰਵਾਈ । ਉੱਧਰ ਹਾਦਸੇ ਤੋਂ ਬਾਅਦ ਟਰੱਕ ਤੇ ਕਾਰ ਵਾਲੀਆਂ ਦੋਵਾਂ ਧਿਰਾਂ ਨੇ ਇਕ-ਦੂਜੇ ਨੂੰ ਟੱਕਰ ਲਈ ਜ਼ਿੰਮੇਵਾਰ ਠਹਿਰਾਇਆ । ਦੋਵਾਂ ਧਿਰਾਂ ਵਿਚਕਾਰ ਹਾਦਸੇ ਨੂੰ ਲੈ ਕੇ ਦੋਸ਼-ਪ੍ਰਤੀਦੋਸ਼ ਲਗਾਏ ਗਏ । ਫਿਲਹਾਲ ਇਸ ਹਾਦਸੇ ’ਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਗਲੀ ਖ਼ਬਰ ਬਿੰਦੂ ਡੀ.ਪੀ.ਈ. ਅਧਿਆਪਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗ...
Ad Position 24