23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

ਪਠਾਨਕੋਟ, 23 ਅਕਤੂਬਰ (ਸੰਧੂ/ਵਿਨੋਦ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਵਲੋਂ ਐਸ. ਆਈ.

Ad Position 21
No active advertisement
ਪਠਾਨਕੋਟ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਸੰਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਦੇ ਹੋਏ । ਤਸਵੀਰ: ਸੰਧੂ 24-10-2026
ਪਠਾਨਕੋਟ, 23 ਅਕਤੂਬਰ (ਸੰਧੂ/ਵਿਨੋਦ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਵਲੋਂ ਐਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ) ਦੀ ਪ੍ਰਕਿਰਿਆ ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਹੀਂ ਮਾਣਯੋਗ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਪ੍ਰਸ਼ੋਤਮ ਕੁਮਾਰ ਤੇ ਕੇਵਲ ਕਾਲੀਆ, ਕੁੱਲ ਹਿੰਦ ਕਿਸਾਨ ਮਹਾਂਸਭਾ ਵਲੋਂ ਬਲਵੰਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੇਵਲ ਸਿੰਘ ਕੰਗ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਵਲੋਂ ਮੱਸਾ ਸਿੰਘ ਤੇ ਇਕਬਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਵਲੋਂ ਪਰਮਜੀਤ, ਮੁਖਤਾਰ ਸਿੰਘ ਤੇ ਵਿਜੇ ਕੁਮਾਰ ਤੇ ਦੁਆਬਾ ਸੰਘਰਸ਼ ਕਮੇਟੀ ਵਲੋਂ ਮੇਹਰ ਸਿੰਘ ਨੇ ਅਗਵਾਈ ਕੀਤੀ । ਆਗੂਆਂ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਤਹਿਤ ਵੱਡੀ ਗਿਣਤੀ ਵਿਚ ਵੋਟਰਾਂ ਦੇ ਨਾਂਅ ਸੂਚੀਆਂ ’ਚੋਂ ਕੱਟੇ ਜਾਣ ਦੇ ਮਾਮਲੇ ਨੇ ਲੋਕਤੰਤਰੀ ਪ੍ਰਣਾਲੀ ਅਤੇ ਵੋਟ ਦੇ ਅਧਿਕਾਰ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਵੋਟਰ ਸੂਚੀਆਂ ’ਚੋਂ ਨਾਂਅ ਕੱਟਣਾ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਪ੍ਰਭਾਵਿਤ ਕਰਦਾ ਹੈ । ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ । ਆਗੂਆਂ ਨੇ ਮੰਗ ਕੀਤੀ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਰੱਦ ਕੀਤੀ ਜਾਵੇ, ਕੱਟੇ ਗਏ ਯੋਗ ਵੋਟਰਾਂ ਦੇ ਨਾਂਅ ਮੁੜ ਵੋਟਰ ਸੂਚੀਆਂ ਵਿਚ ਸ਼ਾਮਿਲ ਕੀਤੇ ਜਾਣ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ 20 23 ਦੇ ਕਾਨੂੰਨ ਨੂੰ ਰੱਦ ਕਰਨ, ਨਿਯੁਕਤੀ ਪੈਨਲ ਵਿਚੋਂ ਕੇਂਦਰੀ ਮੰਤਰੀ ਨੂੰ ਹਟਾਉਣ ਅਤੇ ਭਾਰਤ ਦੇ ਚੀਫ਼ ਜਸਟਿਸ ਨੂੰ ਮੁੜ ਪੈਨਲ ਵਿਚ ਸ਼ਾਮਿਲ ਕਰਨ ਦੀ ਮੰਗ ਵੀ ਉਠਾਈ । ਆਗੂਆਂ ਨੇ ਕੇਂਦਰ ਸਰਕਾਰ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਬਚਾਅ ਕਰਨ ਦੀ ਵੀ ਆਲੋਚਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਜਾਗਰੂਕ ਵੋਟਰ ਹੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਦੇ ਹਨ-ਡਾ: ਗਿੱਲ ਅਗਲੀ ਖ਼ਬਰ ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਤੇ ਕਾਰ ਦੀ ਟੱਕਰ, ਵੱਡਾ ਹਾਦਸਾ ਟਲਿਆ
Ad Position 24