25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰੋ. ਜਸਵੰਤ ਸਿੰਘ ਦੇ ‘ਆਪ’ ਦੇ ਬੁੱਧੀਜੀਵੀ ਵਿੰਗ ਦਾ ਪ੍ਰਧਾਨ ਬਣਨ ’ਤੇ ਡਾ. ਸਰਵਣ ਸਿੰਘ ਵਲੋਂ ਖੁਸ਼ੀ ਦਾ ਇਜ਼ਹਾਰ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਅੰਤਰਰਾਸ਼ਟਰੀ ਸਿੱਖ ਵਿਦਵਾਨ ਅਤੇ ਬੁੱਧੀਜੀਵੀ ਵਿੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੈਂਬਰ ਡਾ. ਸਰਵਣ ਸਿੰਘ ਹਸਨਪੁਰਾ ਨੇ ਅਮੜਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ.

Ad Position 21
No active advertisement
ਡਾ. ਸਰਵਣ ਸਿੰਘ 25-10-2026
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਅੰਤਰਰਾਸ਼ਟਰੀ ਸਿੱਖ ਵਿਦਵਾਨ ਅਤੇ ਬੁੱਧੀਜੀਵੀ ਵਿੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੈਂਬਰ ਡਾ. ਸਰਵਣ ਸਿੰਘ ਹਸਨਪੁਰਾ ਨੇ ਅਮੜਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ‘ਆਪ’ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹੀੇ ਵਧੀਆ ਗੱਲ ਹੈ ਕਿ ਪਾਰਟੀ ਕੋਈ ਵੀ ਨਿਯੁਕਤੀ ਕਿਸੇ ਵਿਅਕਤੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਪਾਰਟੀ ਪ੍ਰਤੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਕਾਰਜਸ਼ੈਲੀ ਨੂੰ ਦੇਖਦਿਆਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰੋਫ਼ੈਸਰ ਨੂੰ ਇਹ ਜ਼ਿੰਮੇਵਾਰੀ ਦੇ ਕੇ ਬੋਧਿਕਤਾ ਪ੍ਰਤੀ ਪਾਰਟੀ ਨੇ ਵੱਡੀ ਵਫ਼ਾਦਾਰੀ ਨਿਭਾਈ ਹੈ। ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼ਭਗਵੰਤ ਸਿੰਘ ਨੇ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹੋਰ ਵਿਦਵਾਨਾਂ ਨੂੰ ਮਹੱਤਵਪੂਰਣ ਜਿੰਮੇਵਾਰੀਆਂ ਦੇ ਕੇ ਬੁੱਧੀਜੀਵੀ ਵਿੰਗ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਪਿੰਡ ਹਸਨਪੁਰਾ ਕਲਾ ਦੇ ਸਰਪੰਚ ਰਛਪਾਲ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਪ੍ਰਤਾਪ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਨਸ਼ਿਆਂ ਖਿਲਾਫ਼ ਸੀ.ਬੀ.ਆਈ. ਜਾਂਚ ਸੌਂਪ ਕੇ ਪੰਜਾਬ ਦੇ ਹਿੱਤ ’ਚ ਕੀਤਾ ਫ਼ੈਸਲਾ-ਚੇਅ. ਬਾਠ ਝੰਗੀ ਅਗਲੀ ਖ਼ਬਰ 69 ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਵੱਖ-ਵੱਖ ਵਿਸ਼ਿਆਂ ’ਤੇ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ ਤੇ ਸੈਮੀਨਾਰ: ਪ੍ਰਬੰਧਕ
Ad Position 24