26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਤਾਇਕਵਾਂਡੋ’ ਮੁਕਾਬਲਿਆਂ ’ਚ ਬਾਜ਼ੀ ਮਾਰੀ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ-ਗੁਰਦਾਸਪੁਰ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਲਾਜਵਾਬ ਪ੍ਰਦਰਸ਼ਨਕਾਰੀ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਆਸ- ਪਾਸ ਦੇ ਇਲਾਕੇ ਵਿਚ ਰੌਸ਼ਨ ਕੀਤਾ ਹੈ। ਇਸ ਸਬੰਧੀ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਪ੍ਰਿੰਸੀਪਲ ਐੱਸ.

Ad Position 21
No active advertisement
ਅਜੀਤ ਡੈਸਕ 25-10-2026
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ-ਗੁਰਦਾਸਪੁਰ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਲਾਜਵਾਬ ਪ੍ਰਦਰਸ਼ਨਕਾਰੀ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਆਸ- ਪਾਸ ਦੇ ਇਲਾਕੇ ਵਿਚ ਰੌਸ਼ਨ ਕੀਤਾ ਹੈ। ਇਸ ਸਬੰਧੀ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਦੱਸਿਆ ਫਰੀਦਕੋਟ ਵਿਖੇ ਹੋਏ ਮੁਕਾਬਲਿਆਂ ਦੌਰਾਨ ਅੰਡਰ-19 ਦੇ ਖਿਡਾਰੀ ਸੁਪਨਪ੍ਰੀਤ ਸਿੰਘ ਸਪੁੱਤਰ ਜਗਮੋਹਨ ਸਿੰਘ ਵਾਸੀ ਭਿਖਾਰੀ ਹਾਰਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਅੰਡਰ-17 ਦੀ ਖਿਡਾਰਨ ਗੁਰਤਾਨਿਸ਼ ਕੌਰ ਸਪੁੱਤਰੀ ਸੁਰਜੀਤ ਸਿੰਘ ਵਾਸੀ ਨਿਮਾਣੇ ਨੇ ਵੀ ਤੀਸਰਾ ਸਥਾਨ ਹਾਸਿਲ ਕਰਕੇ ਆਪਣੇ ਹੁਨਰ ਤੇ ਮਿਹਨਤ ਨੂੰ ਸਾਬਿਤ ਕੀਤਾ ਹੈ। ਸਕੂਲ ਪਹੁੰਚਣ ’ਤੇ ਸਾਰੇ ਹੋਣਹਾਰ ਵਿਦਿਆਰਥੀਆਂ ਦਾ ਸਵੇਰ ਦੀ ਸਭਾ ਵਿਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਤੇ ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਅਤੇ ਕੁਲਦੀਪ ਕੌਰ ਦੁਆਰਾ ਤਾਈਕਵਾਂਡੋ ਕੋਚ ਗੁਰਪ੍ਰੀਤ ਕੌਰ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਖੇਡ ਪ੍ਰਤੀ ਸਮਰਪਣ ਅਤੇ ਉਤਸ਼ਾਹ ਦੀ ਸ਼ਾਲਾਘਾਂ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡ ਮੁਕਾਬਲਿਆਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਡੀ.ਪੀ. ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ, ਨੇਹਾ, ਸਰਬਜੀਤ ਸਮੇਤ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰਦਾ ਨੌਜਵਾਨ ਕੀਤਾ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ’ਚ ਮੱਲ੍ਹਾਂ...
Ad Position 24