25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹੇ ’ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ

ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਗੁਰਦਾਸਪੁਰ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀਬਾੜੀ ਵਾਲੇ ਖੇਤਰਾਂ ਵਿਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਟੀਮਾਂ ਵਲੋਂ ਅਗਾਂਹਵਧੂ ਕਿਸਾਨਾਂ ਵਲੋਂ ਅਪਣਾਏ ਜਾ ਰਹੇ ਸਫ਼ਲ ਤਰੀਕਿਆਂ ਦੀਆਂ ਉਦਾਹਰਨਾਂ ਦੇ ਕੇ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਇਕ ਖੇਤ ਵਿਚ ਪਰਾਲੀ ਨੂੰ ਅੱਗ ਨਾ ਲਗਾ ਕੇ ਬਣਾਈਆਂ ਗੱਠਾਂ। 25-10-2026
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਗੁਰਦਾਸਪੁਰ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀਬਾੜੀ ਵਾਲੇ ਖੇਤਰਾਂ ਵਿਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਟੀਮਾਂ ਵਲੋਂ ਅਗਾਂਹਵਧੂ ਕਿਸਾਨਾਂ ਵਲੋਂ ਅਪਣਾਏ ਜਾ ਰਹੇ ਸਫ਼ਲ ਤਰੀਕਿਆਂ ਦੀਆਂ ਉਦਾਹਰਨਾਂ ਦੇ ਕੇ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਵਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਹੁਤ ਸਾਰੇ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ ਅਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੋਣ ਕਰਕੇ ਅਧਿਕਾਰੀਆਂ ਲਈ ਖੇਤਾਂ ਵਿਚ ਚੌਕਸੀ ਬਣਾਈ ਰੱਖਣੀ ਅਤੇ ਆਪਣੇ-ਆਪਣੇ ਖੇਤਰਾਂ ਵਿਚ ਪਰਾਲੀ ਸਾੜਨ ਦੀ ਕਿਸੇ ਘਟਨਾ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ। ਇਸੇ ਤਹਿਤ ਪਿੰਡਾਂ ਵਿਖੇ ਪਰਾਲੀ ਦਾ ਐਕਸ-ਸੀਟੂ ਪ੍ਰਬੰਧਨ ਕੀਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਗੀ ਹੈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਬਦਲਵੇਂ ਤਰੀਕੇ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਰੋਕਥਾਮ ਸਬੰਧੀ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵਲੋਂ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤਾਂ ਵਿਚ ਲਗਾਤਾਰ ਨਿਗਰਾਨੀ, ਕਿਸਾਨਾਂ ਵਿਚ ਜਾਗਰੂਕਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੇ ਤਰੀਕੇ ਅਪਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਜਿਲ੍ਹਾ ਪੁਲਿਸ ਦਾ ਵੱਡਾ ਐਕਸ਼ਨ, ਵੱਖ-ਵੱਖ ਇਲਾਕਿਆਂ ’ਚ ਕੀਤੀ ਤਲਾਸ਼ੀ
Ad Position 24