ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗੁੱਟ ਵਲੋਂ ਰਵੀ ਕੁਮਾਰ ਨੂੰ ਸੌਂਪੀ ਗਈ ਪਠਾਨਕੋਟ ਪ੍ਰਧਾਨ ਦੀ ਜ਼ਿੰਮੇਵਾਰੀ
ਪਠਾਨਕੋਟ, 24 ਅਕਤੂਬਰ (ਸੁਮਿਤ)-ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗੁੱਟ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੀਟਿੰਗ ਕਰਵਾਈ ਗਈ । ਇਸ ਦੌਰਾਨ ਰਵੀ ਕੁਮਾਰ ਨੂੰ ਪਠਾਨਕੋਟ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ।
ਪਠਾਨਕੋਟ, 24 ਅਕਤੂਬਰ (ਸੁਮਿਤ)-ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗੁੱਟ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੀਟਿੰਗ ਕਰਵਾਈ ਗਈ । ਇਸ ਦੌਰਾਨ ਰਵੀ ਕੁਮਾਰ ਨੂੰ ਪਠਾਨਕੋਟ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ । ਪਾਰਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ । ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਪੂਰਨ ਖੁੱਲਰ ਨੇ ਕੀਤੀ । ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਨੇ ਭਰੋਸਾ ਜਤਾਇਆ ਕਿ ਰਵੀ ਕੁਮਾਰ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਲਗਨ ਨਾਲ ਨਿਭਾਉਣਗੇ । ਇਸ ਦੇ ਨਾਲ ਹੀ ਉਹ ਪਾਰਟੀ ਦੀਆਂ ਨੀਤੀਆਂ ਤੇ ਸਿਧਾਂਤਾਂ ਅਨੁਸਾਰ ਕੰਮ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ । ਨਿਯੁਕਤੀ ਮਿਲਣ ’ਤੇ ਰਵੀ ਕੁਮਾਰ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ । ਇਸ ਮੌਕੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਮਿਤ ਅਗਰਵਾਲ, ਸੀਨੀਅਰ ਮੀਤ ਪ੍ਰਧਾਨ ਅਵਨੀ ਜੋੜਾ, ਸੂਬਾ ਜਨਰਲ ਸਕੱਤਰ ਜੋਗਿੰਦਰ ਪਾਲ ਜੱਗੀ ਤੋਂ ਇਲਾਵਾ ਜ਼ਿਲ੍ਹਾ ਸਲਾਹਕਾਰ ਬੋਧ ਰਾਜ, ਜ਼ਿਲ੍ਹਾ ਸਲਾਹਕਾਰ ਸਾਹਿਲ ਵਰਮਾ, ਜਨ ਪਾਰਕ, ਰਾਕੇਸ਼ ਕੁਮਾਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਮੌਜੂਦ ਰਹੇ । ਮੀਟਿੰਗ ਦੌਰਾਨ ਸੰਗਠਨਾਤਮਿਕ ਗਤੀਵਿਧੀਆਂ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਹਾਜ਼ਰ ਅਹੁਦੇਦਾਰਾਂ ਨੇ ਰਵੀ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।