25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਨਿਕਲੇ ਖੋਖਲੇ-ਥਾਪਾ

ਤਾਰਾਗੜ੍ਹ, 24 ਅਕਤੂਬਰ (ਸੋਹਨ ਲਾਲ)-ਪੰਜਾਬ ਭਰ ਵਿਚ ਹਰ ਪਾਸੇ ਨਸ਼ੇ ਦਾ ਬੋਲਬਾਲਾ ਸਿਖਰਾਂ ’ਤੇ ਹੈ, ਦਿਨੋਂ ਦਿਨ ਮਾਪਿਆਂ ਦੇ ਇਕਲੌਤੇ ਪੁੱਤਰ ਨਸ਼ਿਆਂ ਦੀ ਦਲ-ਦਲ ਵਿਚ ਧੱਸਦੇ ਜਾ ਰਹੇ ਹਨ ਤੇ ਨਸ਼ਿਆਂ ਨਾਲ ਨਿੱਤ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਲਈ ਵੱਡਾ ਚਿੰਤਾ ਦਾ ਵਿਸ਼ਾ ਹੈ। ਇਹ ਵਿਚਾਰ ਹਲਕਾ ਭੋਆ ਤੋਂ ਐਸ.

Ad Position 21
No active advertisement
ਅਜੀਤ ਡੈਸਕ 25-10-2026
ਤਾਰਾਗੜ੍ਹ, 24 ਅਕਤੂਬਰ (ਸੋਹਨ ਲਾਲ)-ਪੰਜਾਬ ਭਰ ਵਿਚ ਹਰ ਪਾਸੇ ਨਸ਼ੇ ਦਾ ਬੋਲਬਾਲਾ ਸਿਖਰਾਂ ’ਤੇ ਹੈ, ਦਿਨੋਂ ਦਿਨ ਮਾਪਿਆਂ ਦੇ ਇਕਲੌਤੇ ਪੁੱਤਰ ਨਸ਼ਿਆਂ ਦੀ ਦਲ-ਦਲ ਵਿਚ ਧੱਸਦੇ ਜਾ ਰਹੇ ਹਨ ਤੇ ਨਸ਼ਿਆਂ ਨਾਲ ਨਿੱਤ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਲਈ ਵੱਡਾ ਚਿੰਤਾ ਦਾ ਵਿਸ਼ਾ ਹੈ। ਇਹ ਵਿਚਾਰ ਹਲਕਾ ਭੋਆ ਤੋਂ ਐਸ. ਸੀ. ਮੋਰਚਾ ਦੇ ਐਗਜੈਕਟਿਵ ਮੈਂਬਰ ਤੇ ਭਾਜਪਾ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਥਾਪਾ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੇ। ਰਿਟਾਇਰਡ ਪੁਲਿਸ ਅਫਸਰ ਅਵਤਾਰ ਸਿੰਘ ਥਾਪਾ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨਸ਼ੇ ਨੂੰ ਕੰਟਰੋਲ ਕਰਨ ’ਚ ਅਸਫਲ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਖ਼ਿਲਾਫ਼ ਅਵਾਜ ਬੁਲੰਦ ਕਰਦਾ ਹੈ ਤਾਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਥਾਪਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਜਿਸ ਨੇ ਨਸ਼ੇ ਖ਼ਿਲਾਫ਼ ਮੁਹਿੰਮ ਛੇੜੀ ਸੀ, ਉਸ ਦਾ ਕਤਲ ਕਰ ਦੇਣਾ ਦੁੱਖ ਦੀ ਗੱਲ ਹੈ। ਭਾਜਪਾ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਤਿਆਰੀ ਵਿਚ ਹਨ ਤੇ 2027 ਵਿਚ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਇੰਡਸਟਰੀਅਲ ਏਰੀਏ ਵਿਚ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਨ ਦੀ ਮੰਗ
Ad Position 24