25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ

ਪਠਾਨਕੋਟ, 24 ਅਕਤੂਬਰ (ਸੰਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਆਰ. ਆਰ.

Ad Position 21
No active advertisement
ਜੇਤੂ ਵਿਦਿਆਰਥੀਆਂ ਨਾਲ ਜੱਜ, ਪ੍ਰਿੰਸੀਪਲ ਡਾ. ਰੁਪਿੰਦਰਜੀਤ ਗਿੱਲ ਤੇ ਖੋਜ ਅਫ਼ਸਰ ਡਾ. ਰਾਜੇਸ਼ ਕੁਮਾਰ। ਤਸਵੀਰ : ਸੰਧੂ 25-10-2026
ਪਠਾਨਕੋਟ, 24 ਅਕਤੂਬਰ (ਸੰਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਆਰ. ਆਰ. ਐੱਮ. ਕੇ ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਪ੍ਰਿੰਸੀਪਲ ਡਾ. ਰੁਪਿੰਦਰਜੀਤ ਗਿੱਲ, ਕਾਲਜ ਪ੍ਰਬੰਧਕ ਕਮੇਟੀ ਅਤੇ ਸਟਾਫ਼ ਦੇ ਸਹਿਯੋਗ ਨਾਲ ਕਰਵਾਏ ਗਏ, ਜਿਨ੍ਹਾਂ ’ਚ ਜ਼ਿਲ੍ਹੇ ਦੇ ਸਰਕਾਰੀ, ਨਿੱਜੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਸਾਹਿਤਕ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੀ ਸ਼ੁਰੂਆਤ ਜੱਜਾਂ ਵਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਮੰਚ ਸੰਚਾਲਨ ਡਾ. ਸਰਬਜੀਤ ਕੌਰ ਨੇ ਕੀਤਾ। ਪ੍ਰਿੰਸੀਪਲ ਡਾ. ਰੁਪਿੰਦਰਜੀਤ ਗਿੱਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਨਿਰਣਾਇਕ ਮੰਡਲ ਵਿਚ ਡਾ. ਸੁਖਵਿੰਦਰ ਸਿੰਘ, ਸੇਵਾ-ਮੁਕਤ ਮੁਖੀ ਪੰਜਾਬੀ ਵਿਭਾਗ, ਏ. ਬੀ. ਕਾਲਜ ਡਾ. ਲੇਖ ਰਾਜ, ਸੇਵਾ-ਮੁਕਤ ਲੈਕਚਰਾਰ ਕ੍ਰਿਸ਼ਨਾ ਦੇਵੀ ਸ਼ਰਮਾ, ਸਹਾਇਕ ਪ੍ਰੋਫੈਸਰ ਪੰਜਾਬੀ ਤੇ ਡਾ. ਰੁਪਿੰਦਰਜੀਤ ਗਿੱਲ ਸ਼ਾਮਿਲ ਸਨ। ਲੇਖ ਰਚਨਾ ’ਚ ਚੇਤਿਕਾ ਅੰਗੁਰਾਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਨੇ ਪਹਿਲਾ, ਭਾਵਨਾ ਭਗਤ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਦੂਜਾ ਤੇ ਪ੍ਰੀਤੀ ਦੇਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿਚ ਸਕਸ਼ਮ ਪਟਿਆਲ, ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਪਹਿਲਾ, ਖੋਮੇਸ਼ ਸੈਣੀ ਨੇ ਦੂਜਾ ਤੇ ਰਿਧਿਮਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕਵਿਤਾ ਰਚਨਾ ਵਿਚ ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਪਹਿਲਾ ਤੇ ਦੂਜਾ ਤੇ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਸੁਜਾਨਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਗਾਇਨ ਵਿਚ ਰੀਤਿਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਮਹਿਰਾ ਨੇ ਪਹਿਲਾ, ਨੂਰ ਮਾਹੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਮਿਆਲ ਨੇ ਦੂਜਾ ਤੇ ਪ੍ਰਿਯੰਕਾ ਭੰਡਾਰੀ, ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ਼ ਵਿਦਿਆਲਿਆ ਪਠਾਨਕੋਟ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਵਿਭਾਗੀ ਪੁਸਤਕਾਂ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਆਰਤੀ ਪਲਟਾ, ਮੈਡਮ ਹਰਿੰਦਰ ਕੌਰ, ਵਿਜੈ ਕੁਮਾਰ ਤੇ ਕਾਲਜ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਜੁਗਲ ਕਿਸ਼ੋਰ, ਕਮਲ ਕਿਸ਼ੋਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਵੀਂ ਟੀਮ ਤੇ ਨਵੇਂ ਸੰਕਲਪ ਨਾਲ ਜਨਸੇਵਾ ਦੇ ਦੂਜੇ ਸਾਲ ’ਚ ਦਾਖ਼ਲ ਹੋਈ ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ ਅਗਲੀ ਖ਼ਬਰ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਨਿਕਲੇ ਖੋਖਲੇ-ਥਾਪਾ
Ad Position 24