25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 24 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਵਿਜੇ ਵਰਮਾ ਦੀ ਦੇਖਰੇਖ ਹੇਠ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ.

Ad Position 21
No active advertisement
ਅਜੀਤ ਡੈਸਕ 25-10-2026
ਪਠਾਨਕੋਟ, 24 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਵਿਜੇ ਵਰਮਾ ਦੀ ਦੇਖਰੇਖ ਹੇਠ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ.ਐਸ.ਆਈ ਟ੍ਰੈਫਿਕ ਪ੍ਰਦੀਪ ਕੁਮਾਰ ਅਤੇ ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੜਕ ’ਤੇ ਥੋੜ੍ਹੀ ਜਿਹੀ ਲਾਪਰਵਾਹੀ ਵੀ ਹਾਦਸੇ ਦਾ ਕਾਰਨ ਬਣ ਸਕਦੀ ਹੈ। ਵਿਦਿਆਰਥਣਾਂ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਕਲੱਬ ਦੇ ਪ੍ਰਧਾਨ ਵਿਜੇ ਵਰਮਾ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਅਤੇ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਇਸ ਮੌਕੇ ਪੰਕਜ ਮਹਿਤਾ, ਰਾਕੇਸ਼ ਅਗਰਵਾਲ, ਵਿਜੇ ਪਾਸੀ, ਵਿਜੇ ਵਰਮਾ, ਸਕੂਲ ਦਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਨਵੀਂ ਟੀਮ ਤੇ ਨਵੇਂ ਸੰਕਲਪ ਨਾਲ ਜਨਸੇਵਾ ਦੇ ਦੂਜੇ ਸਾਲ ’ਚ ਦਾਖ਼ਲ ਹੋਈ ਨੈਕਸਟ ਹੋਪ ਐਜੂਕੇਸ਼ਨਲ ਸੁਸਾਇਟੀ
Ad Position 24