24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨੂੰ ਗੁਰਦੁਆਰਾ ਮਾਡਲ ਟਾਊਨ ਵਿਖੇ ਸਜਣਗੇ ਕੀਰਤਨ ਦੀਵਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਵੇਗੀ ਆਰੰਭਤਾ

ਪਠਾਨਕੋਟ, 24 ਅਕਤੂਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਅਕਤੂਬਰ ਨੂੰ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਜਰਨਲ ਸਕੱਤਰ ਗੁਰਵਿੰਦਰ ਸਿੰਘ ਡਿਕੀ। ਤਸਵੀਰ: ਸੰਧੂ 25-10-2026
ਪਠਾਨਕੋਟ, 24 ਅਕਤੂਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਅਕਤੂਬਰ ਨੂੰ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਉਪਰੰਤ 27 ਅਕਤੂਬਰ ਨੂੰ ਸਵੇਰੇ 7.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਸਵੇਰੇ 10 ਵਜੇ ਤੱਕ ਗੁਰਬਾਣੀ ਕੀਰਤਨ ਦੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਛਪਾਲ ਸਿੰਘ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਗੁਰਦੁਆਰਾ ਮਾਡਲ ਟਾਊਨ ਦੇ ਹਜ਼ੂਰੀ ਰਾਗੀ ਜਥੇ ਭਾਈ ਨਵਪ੍ਰੀਤ ਸਿੰਘ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਲਈ ਅਥਾਹ ਸ਼ਰਧਾ ਅਤੇ ਉਤਸ਼ਾਹ ਦਾ ਮੌਕਾ ਹੈ। ਇਸ ਪਾਵਨ ਮੌਕੇ ਸਮੂਹ ਸੰਗਤਾਂ ਗੁਰਬਾਣੀ ਕੀਰਤਨ ਦਾ ਲਾਹਾ ਪ੍ਰਾਪਤ ਕਰਨਗੀਆਂ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਪ੍ਰਾਪਤ ਕਰਕੇ ਆਪਣਾ ਜੀਵਨ ਸਫ਼ਲਾ ਕਰਨ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਜਰਨਲ ਸਕੱਤਰ ਗੁਰਵਿੰਦਰ ਸਿੰਘ ਡਿਕੀ, ਤਰਨਜੀਤ ਸਿੰਘ ਸ਼ੰਟੀ, ਦਵਿੰਦਰ ਸਿੰਘ ਮਿੰਟੂ, ਪੂਰਨ ਸਿੰਘ ਬਾਜਵਾ, ਰਵਨੀਤ ਸਿੰਘ ਗਢ , ਦੇਸਾ ਸਿੰਘ, ਧਨਵੀਰ ਸਿੰਘ ਬੱਤਰਾ, ਕਮਲਪ੍ਰੀਤ ਸਿੰਘ ਆਨੰਦ, ਹਰਵਿੰਦਰ ਸਿੰਘ ਬਬਲੀ, ਕਿਰਨਦੀਪ ਸਿੰਘ ਕੇ.ਡੀ, ਮੈਨੇਜਰ ਜਸਮੀਤ ਸਿੰਘ, ਅਜੇ ਪਾਲ ਸਿੰਘ, ਗਿਆਨੀ ਰਛਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਪੁਰਸ਼ਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੈ ਸੰਜੀਵ ਕਟਾਰੀਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
Ad Position 24