ਮਹਾਂਪੁਰਸ਼ਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੈ ਸੰਜੀਵ ਕਟਾਰੀਆ
ਘਰੋਟਾ, 24 ਅਕਤੂਬਰ (ਸੰਜੀਵ ਗੁਪਤਾ)-ਐੱਸ. ਆਰ.
ਘਰੋਟਾ, 24 ਅਕਤੂਬਰ (ਸੰਜੀਵ ਗੁਪਤਾ)-ਐੱਸ.ਆਰ.ਬੀ ਸਕੂਲ ਘਰੋਟਾ ਵਿਖੇ ਸਵਾਮੀ ਰਾਜੇਸ਼ਵਰਾਨੰਦ ਭਾਰਤੀ ਨੂੰ ਸਮਰਪਿਤ 14ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਸਵਿਤਾ ਜੱਗੀ ਨੇ ਕੀਤੀ। ਜਦਕਿ ਮੁੱਖ ਮਹਿਮਾਨ ਵਜੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਸੰਜੀਵ ਕਟਾਰੀਆ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਵਾਮੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਅਤੇ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਚੰਗੇ ਸੰਸਕਾਰਾਂ ਦਾ ਵਿਕਾਸ ਕਰਨਾ ਸੀ।ਇਸ ਮੌਕੇ ਮੁੱਖ ਮਹਿਮਾਨ ਸੰਜੀਵ ਕਟਾਰੀਆ ਨੇ ਸਵਾਮੀ ਰਾਜੇਸ਼ਵਰਾਨੰਦ ਭਾਰਤੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਹਾਂਪੁਰਸ਼ਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੁੰਦਾ ਹੈ। ਉਨ੍ਹਾਂ ਦੇ ਵਿਚਾਰਾਂ ਤੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਵਿਦਿਆਰਥੀ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਹਾਸਲ ਕਰਨਾ ਨਹੀਂ, ਸਗੋਂ ਬੱਚਿਆਂ ਨੂੰ ਚੰਗਾ ਇਨਸਾਨ, ਜ਼ਿੰਮੇਵਾਰ ਨਾਗਰਿਕ ਅਤੇ ਉੱਚੇ ਕਿਰਦਾਰ ਵਾਲਾ ਵਿਅਕਤੀ ਬਣਾਉਣਾ ਹੈ। ਸੰਜੀਵ ਕਟਾਰੀਆ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੇ ਧਰਮ, ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਵਾਮੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬੱਚਿਆਂ ਨੂੰ ਸੱਚਾਈ, ਸੇਵਾ, ਸਦਾਚਾਰ ਅਤੇ ਮਾਨਵਤਾ ਦੇ ਰਾਹ ’ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਸਵਿਤਾ ਜੱਗੀ ਨੇ ਸਵਾਮੀ ਰਾਜੇਸ਼ਵਰਾਨੰਦ ਭਾਰਤੀ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਵਿਦਿਆਰਥੀਆਂ ਦੇ ਜੀਵਨ ਵਿਚ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਵਿਚ ਅਜਿਹੇ ਸਮਾਗਮ ਕਰਵਾਉਣ ਦਾ ਉਦੇਸ਼ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਅੰਦਰ ਚੰਗੇ ਵਿਚਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ।