26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਊਧਨਵਾਲ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਗਵੰਤ ਮਾਨ ਦਾ ਪੁਤਲਾ ਫੂਕਿਆ

ਊਧਨਵਾਲ, 25 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਅੱਜ ਨਹਿਰ ਦੇ ਪੁਲ ’ਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ’ਚ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੁਤਲਾ ਫੂਕਿਆ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਊਧਨਵਾਲ, 25 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਅੱਜ ਨਹਿਰ ਦੇ ਪੁਲ ’ਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ’ਚ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੁਤਲਾ ਫੂਕਿਆ ਗਿਆ। ਨਸ਼ੇ ਦੇ ਵਿਰੁੱਧ ਲੜਦਿਆਂ ਪਰਵਿੰਦਰ ਸਿੰਘ ਝੋਟੇ ਦਾ ਜੋ ਕਤਲ ਹੋਇਆ, ਉਸ ਦੇ ਦੋਸ਼ੀ ਭਾਵੇਂ ਫੜੇ ਗਏ ਨੇ, ਪਰ ਐਕਸ਼ਨ ਕਮੇਟੀ ਤੇ ਪਰਿਵਾਰ ਦੀਆਂ ਹੋਰ ਵੀ ਜੋ ਜਾਇਜ਼ ਮੰਗਾਂ ਹਨ, ਉਹ ਸਰਕਾਰ ਹਾਲੇ ਤੱਕ ਮੰਨ ਨਹੀਂ ਰਹੀ ਤੇ ਐਕਸ਼ਨ ਕਮੇਟੀ ਤੇ ਪਰਿਵਾਰ ਵਲੋਂ ਜਿਹੜੀਆਂ ਜਾਇਜ਼ ਮੰਗਾਂ ਰੱਖੀਆਂ ਗਈਆਂ ਨੇ ਉਹ ਸਰਕਾਰ ਜਲਦੀ ਤੋਂ ਜਲਦੀ ਮੰਨੇ ਜੇ ਨਹੀਂ ਸਰਕਾਰ ਇਹ ਮੰਗਾ ਨਹੀਂ ਮੰਨਦੀ ਜਾਂ ਇਨ੍ਹਾਂ ਨੂੰ ਪੂਰਾ ਨਹੀਂ ਕਰਦੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਐਕਸ਼ਨ ਕਮੇਟੀ ਦੇ ਪਰਿਵਾਰ ਦੇ ਨਾਲ ਪੂਰੇ ਸਮਰਥਨ ਦਵੇਗੀ ਤੇ ਆਉਣ ਵਾਲੇ ਦਿਨਾਂ ’ਚ ਜੋ ਐਕਸ਼ਨ ਕਮੇਟੀ ਤੇ ਪਰਿਵਾਰ ਦਾ ਹੁਕਮ ਹੋਵੇਗਾ। ਜਥੇਬੰਦੀ ਉਸ ’ਤੇ ਪੂਰਾ ਤਨਦੇਹੀ ਨਾਲ ਸਾਥ ਦੇਵੇਗੀ। ਇਸ ਮੌਕੇ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ, ਮਨਜਿੰਦਰ ਸਿੰਘ ਅਤੇਪੁਰ, ਜਸਵਿੰਦਰ ਸਿੰਘ ਚੌੜੇ, ਕਾਬਲ ਸਿੰਘ ਚੌੜੇ, ਮਨਜੀਤ ਸਿੰਘ ਮਧਰਾ, ਮਨੋਹਰ ਸਿੰਘ ਮਧਰਾ, ਕੁਲਦੀਪ ਸਿੰਘ, ਮੰਗਲ ਸਿੰਘ ਅਤੇਪੁਰ, ਜੋਗਿੰਦਰ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ ਤੇ ਰਜਿੰਦਰ ਸਿੰਘ ਭੋਮਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ’ਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਮਨਦੀਪ ਸਿੰਘ ਧਾਲੀਵਾਲ ਤੇ ਜੱਸੀ ਸਹੋਤਾ ਦੀ ਸ਼ਾਨਦਾਰ ਜਿੱਤ ’ਤੇ ਹੈਪੀ ਪੱਡਾ ਵਲੋ...
Ad Position 24