26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਦੀਪਾਂਸ਼ੂ ਘਈ ਨੇ ਚੁੱਕੇ ਸਵਾਲ

ਪਠਾਨਕੋਟ, 25 ਅਕਤੂਬਰ (ਸੰਧੂ)-ਭਾਜਪਾ ਦੇ ਪੰਜਾਬ ਪਬਲੀਸਿਟੀ ਇੰਚਾਰਜ ਦੀਪਾਂਸ਼ੂ ਘਈ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਕਾਰਨ ਆਮ ਲੋਕਾਂ ਤੇ ਵਪਾਰੀਆਂ ’ਚ ਚਿੰਤਾ ਵੱਧ ਰਹੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੁੱਟ-ਖੋਹ, ਕਤਲ, ਫਿਰੌਤੀ ਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ।

Ad Position 21
No active advertisement
ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ)-ਭਾਜਪਾ ਦੇ ਪੰਜਾਬ ਪਬਲੀਸਿਟੀ ਇੰਚਾਰਜ ਦੀਪਾਂਸ਼ੂ ਘਈ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਕਾਰਨ ਆਮ ਲੋਕਾਂ ਤੇ ਵਪਾਰੀਆਂ ’ਚ ਚਿੰਤਾ ਵੱਧ ਰਹੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੁੱਟ-ਖੋਹ, ਕਤਲ, ਫਿਰੌਤੀ ਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ । ਦੀਪਾਂਸ਼ੂ ਘਈ ਨੇ ਕਿਹਾ ਕਿ ਅਪਰਾਧਿਕ ਅਨਸਰ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਜਿਸ ਦਾ ਸਿੱਧਾ ਅਸਰ ਸੂਬੇ ਦੇ ਕਾਰੋਬਾਰੀ ਮਾਹੌਲ ਅਤੇ ਆਮ ਜਨਜੀਵਨ ’ਤੇ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਪਣੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਕਾਮਿਆਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਭੜਕੀ ਯੂਨੀਅਨ 4 ਨਵੰਬਰ ਨੂੰ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ ਧਰਨਾ ਅਗਲੀ ਖ਼ਬਰ ਪ੍ਰੀਗੈਬਲਿਨ ਤੇ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਕੰਪਨੀਆਂ ਨੂੰ ਵਾਪਸ ਕਰਨਗੇ ਕੈਮਿਸਟ-ਦੁੱਗਲ
Ad Position 24