25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਬੱਤ ਖ਼ਾਲਸਾ ਸੰਸਥਾ ਦਾ 35ਵਾਂ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਪਠਾਨਕੋਟ, 25 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਪਠਾਨਕੋਟ ਵਿਖੇ ਸੰਸਥਾ ਦਾ 35ਵਾਂ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਪਠਾਨਕੋਟ ਵਿਖੇ ਸੰਸਥਾ ਦਾ 35ਵਾਂ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ । ਉਪਰੰਤ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ । ਇਸ ਮੌਕੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਹੈੱਡ ਗ੍ਰੰਥੀ ਗਿਆਨੀ ਭਾਈ ਹਰਜਿੰਦਰ ਸਿੰਘ ਨੇ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ । ਸਮਾਗਮ ਦੀ ਸਮਾਪਤੀ ’ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਬੀਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਜਗਿੰਦਰ ਸਿੰਘ, ਕਾਨੂੰਗੋ ਖਜ਼ਾਨਚੀ, ਹਰਭਜਨ ਸਿੰਘ, ਹੀਰਾ ਸਿੰਘ, ਜਸਪਾਲ ਸਿੰਘ, ਬਲਵਿੰਦਰ ਕੌਰ, ਮਨਜਿੰਦਰ ਕੌਰ, ਪਰਮਜੀਤ ਕੌਰ, ਜਸਵੰਤ ਕੌਰ, ਹਰਜਿੰਦਰ ਕੌਰ, ਗੁਰਦੇਵ ਸਿੰਘ ਜੋਹਲ, ਦਵਿੰਦਰ ਕੌਰ ਬਬਲੀ, ਭੁਪਿੰਦਰ ਕੌਰ, ਰਿਤੂ ਕੌਰ ਸੇਠੀ, ਨਰਿੰਦਰ ਕੌਰ, ਸੁਰਿੰਦਰ ਜੀਤ ਕੌਰ, ਕੁਲਵਿੰਦਰ ਜੀਤ ਕੌਰ, ਸੁਰਿੰਦਰ ਕੌਰ, ਚੇਅਰਮੈਨ ਰਾਜਵਿੰਦਰ ਕੌਰ, ਨਿਰਮਲ ਕੌਰ, ਖਾਲਸਾ, ਸੁਰਿੰਦਰ ਕੌਰ ਪਢਾ, ਜਸਮੀਤ ਸਿੰਘ ਭੰਡੋਰੀ, ਅਮਰਜੀਤ ਕੌਰ ਅਤੇ ਸੁਰਜੀਤ ਕੌਰ ਆਦਿ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਆਪਣਾ ਕੰਮ ਕਰੇ, ­ਨਾਜਾਇਜ਼ ਉਸਾਰੀਆਂ ’ਤੇ ਹੋਵੇ ਕਾਰਵਾਈ-ਮੀਰਪੁਰ ਕਾਲੋਨੀ ਵੈਲਫੇਅਰ ਸੁਸਾਇਟੀ ਅਗਲੀ ਖ਼ਬਰ ਸੇਂਟ ਐਂਡਰਿਊਜ਼ ਗਰੁੱਪ ਨੂੰ ਮਿਲਿਆ ਵੱਕਾਰੀ ਸਿੱਖਿਆ ਲੀਡਰਸ਼ਿਪ ਪੁਰਸਕਾਰ
Ad Position 24