ਪ੍ਰਤਾਪ ਵਰਲਡ ਸਕੂਲ ਨੇ ਡੇਅ-ਕਮ-ਬੋਰਡਿੰਗ ਸ਼੍ਰੇਣੀ’ਵਿਚ ਪਠਾਨਕੋਟ ’ਚ ਹਾਸਿਲ ਕੀਤਾ ਪਹਿਲਾ ਸਥਾਨ
ਪਠਾਨਕੋਟ, 25 ਅਕਤੂਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ 2026-27 ’ਚ ਡੇਅ-ਕਮ-ਬੋਰਡਿੰਗ ਸਕੂਲ ਸ਼੍ਰੇਣੀ ਅਧੀਨ ਪਠਾਨਕੋਟ ’ਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ । ਇਸ ਸਨਮਾਨ ਨੂੰ ਪ੍ਰਾਪਤ ਕਰਨ ਲਈ ਸਕੂਲ ਵਲੋਂ ਵਿਨੈ ਕੁਮਾਰ ਤੇ ਵਰਿੰਦਰ ਕੁਮਾਰ ਨਵੀਂ ਦਿੱਲੀ ਗਏ ਤੇ ਪੁਰਸਕਾਰ ਪ੍ਰਾਪਤ ਕੀਤਾ ।
ਪਠਾਨਕੋਟ, 25 ਅਕਤੂਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ 2026-27 ’ਚ ਡੇਅ-ਕਮ-ਬੋਰਡਿੰਗ ਸਕੂਲ ਸ਼੍ਰੇਣੀ ਅਧੀਨ ਪਠਾਨਕੋਟ ’ਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ । ਇਸ ਸਨਮਾਨ ਨੂੰ ਪ੍ਰਾਪਤ ਕਰਨ ਲਈ ਸਕੂਲ ਵਲੋਂ ਵਿਨੈ ਕੁਮਾਰ ਤੇ ਵਰਿੰਦਰ ਕੁਮਾਰ ਨਵੀਂ ਦਿੱਲੀ ਗਏ ਤੇ ਪੁਰਸਕਾਰ ਪ੍ਰਾਪਤ ਕੀਤਾ । ਸਕੂਲ ’ਚ ਆਧੁਨਿਕ ਸਮਾਰਟ ਕਲਾਸਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਏਅਰ ਕੰਡੀਸ਼ਨਡ ਅਕਾਦਮਿਕ ਬਲਾਕ ਤੇ ਹੋਸਟਲ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਦੀਆਂ ਸਹੂਲਤਾਂ ਉਪਲੱਬਧ ਹਨ । ਸਕੂਲ ਵਲੋਂ ਮੋਸ਼ਨ ਐਜੂਕੇਸ਼ਨ, ਕੋਟਾ ਦੇ ਸਹਿਯੋਗ ਨਾਲ ਆਈ.ਆਈ.ਟੀ.-ਜੇ.ਈ.ਈ., ਨੀਟ ਅਤੇ ਐਨ.ਡੀ.ਏ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਏਕੀਕ੍ਰਿਤ ਕੋਚਿੰਗ ਵੀ ਦਿੱਤੀ ਜਾਂਦੀ ਹੈ । ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਨੇ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਪ੍ਰਬੰਧਨ, ਪ੍ਰਿੰਸੀਪਲ, ਅਧਿਆਪਕਾਂ, ਕਰਮਚਾਰੀਆਂ, ਵਿਦਿਆਰਥੀਆਂ ਤੇ ਮਾਪਿਆਂ ਦੇ ਸਾਂਝੇ ਯਤਨਾਂ ਨੂੰ ਦਿੱਤਾ । ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਸਮੂਹ ਸਕੂਲ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਸਿੱਖਿਆ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਲਈ ਹੋਰ ਪ੍ਰੇਰਿਤ ਕਰੇਗਾ ।