26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਿਰ ’ਚ ਬੱਬੇਹਾਲੀ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਅੱਜ ਸਥਾਨਕ ਭਗਵਾਨ ਵਾਲਮੀਕਿ ਮੰਦਰ ਨੇੜੇ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 27-10-2026
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਅੱਜ ਸਥਾਨਕ ਭਗਵਾਨ ਵਾਲਮੀਕਿ ਮੰਦਰ ਨੇੜੇ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਗੁਰਬਚਨ ਸਿੰਘ ਬੱਬੇਹਾਲੀ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ, ਜਿਸ ’ਤੇ ਗੁਰਬਚਨ ਸਿੰਘ ਬੱਬੇਹਾਲੀ ਨੇ ਸਰਕਾਰ ਬਣਨ ’ਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ. ਬੱਬੇਹਾਲੀ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੀ ਭਾਰਤੀ ਸੰਸਕ੍ਰਿਤੀ ਨੂੰ ਅਦੁਤੀ ਦੇਣ ਹੈ, ਉਹ ਪਹਿਲੇ ਆਦਿ ਕਵੀ ਹਨ, ਜਿਨ੍ਹਾਂ ਨੇ ਸਮਾਜ ਵਿਚ ਹੋ ਰਹੀ ਨਾਰੀ ਦੀ ਦੁਰਦਸ਼ਾ ਦੀ ਹਾਲਤ ਨੂੰ ਰਾਮ ਕਥਾ ਰਾਹੀਂ ਪੇਸ਼ ਕੀਤਾ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦਾ ਇਹ ਮੰਦਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਬੱਬੇਵਾਲੀ ਵਲੋਂ ਹੀ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਕਾਲੀ ਸਰਕਾਰ ਤੋਂ ਕਾਫੀ ਉਮੀਦਾਂ ਹਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਵਲੋਂ ਆੜ੍ਹਤੀਆਂ ਨਾਲ ਮੀਟਿੰਗ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਕਰੀ ਬੁੱਟਰਾਂ ਵਿਖੇ ਅਰਥੀ ਫੂਕ ਮੁਜ਼ਾਹਰਾ
Ad Position 24