27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਨਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਮੁਕੇਸ਼ ਵਰਮਾ

ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਪੰਜਾਬ ’ਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਸੀ. ਈ.

Ad Position 21
No active advertisement
ਸੀ.ਈ.ਓ. ਨਿਊ ਮੀਡੀਆ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਤੇ ਹੋਰ। ਤਸਵੀਰ: ਵਿਸ਼ਾਲ ਮੁੰਨਾ 27-10-2026
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਪੰਜਾਬ ’ਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਸੀ.ਈ.ਓ ਨਿਊ ਮੀਡੀਆ ਨੂੰ ਮਾਂ ਬੋਲੀ ਪੰਜਾਬੀ, ਪੰਜਾਬੀ ਸੱਭਿਆਚਾਰ ਤੇ ਪੰਜਾਬੀਅਤ ਦੀ ਪ੍ਰਤੀਕ ਦੁਸ਼ਾਲਾ ਭੇਟ ਕਰਕੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ: ਸਰਦੂਲ ਸਿੰਘ ਚੌਹਾਨ, ਅਰਜਨ ਸਿੰਘ ਅਤੇ ਪੁਸ਼ਕਰ ਸਿੰਘ ਵੀ ਮੌਜੂਦ ਸਨ। ਇਹ ਸਨਮਾਨ ਸੀ.ਈ.ਓ ਨਿਊ ਮੀਡੀਆ ਵਲੋਂ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਤਸਵੀਰ ਲੋਕਾਂ ਸਾਹਮਣੇ ਪੇਸ਼ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਸਨਮਾਨ ਵਜੋਂ ਕੀਤਾ ਗਿਆ। ਮੁਕੇਸ਼ ਵਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਚੰਗੀ ਸਿਹਤ, ਸਕਾਰਾਤਮਿਕ ਸੋਚ ਅਤੇ ਉਸਾਰੂ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਾਲੇ ਯਤਨ ਸ਼ਲਾਘਾਯੋਗ ਹਨ। ਪਾਰੁਲ ਮਹਾਜਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਸਾਂਝਾ ਫ਼ਰਜ਼ ਹੈ। ਮਕੇਸ਼ ਵਰਮਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਸੂਬਾ ਪ੍ਰਧਾਨ ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਨੇ ਕਿਹਾ ਕਿ ਪੰਜਾਬੀਅਤ ਦੀ ਅਸਲ ਪਹਿਚਾਣ ਸਾਡੀ ਮਾਂ ਬੋਲੀ, ਸੱਭਿਆਚਾਰ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੈਨਸ਼ਨਰ ਵੈਲਫੇਅਰ ਆਰਗੇਨਾਈਜੇਸ਼ਨ ਦੀ ਮੀਟਿੰਗ ਅਗਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24