27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਵਲੋਂ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਬੈਠਕ

ਕਿਲ੍ਹਾ ਲਾਲ ਸਿੰਘ, 26 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਐਸ. ਸੀ.

Ad Position 21
No active advertisement
ਅਜੀਤ ਡੈਸਕ 27-10-2026
ਕਿਲ੍ਹਾ ਲਾਲ ਸਿੰਘ, 26 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਵਲੋਂ ਪਿੰਡ ਧਰਮਕੋਟ ਬੱਗਾ ਵਿਖੇ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ’ਚ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਨੇ ਦੱਸਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਸਨ, ਜਿਸ ਪ੍ਰਤੀ ਲੋਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਅਨੇਕਾਂ ਯੋਜਨਾਵਾਂ ਹੋਂਦ ’ਚ ਲਿਆਂਦੀਆਂ ਸਨ, ਜੋ ਇਨ੍ਹਾਂ ਦੋਵਾਂ ਸਰਕਾਰਾਂ ਵਲੋਂ ਬੰਦ ਕਰ ਦਿੱਤੀਆਂ ਗਈਆਂ ਸਨ, ਪੰਜਾਬ ਦਾ ਸਮੁੱਚਾ ਐਸ.ਸੀ. ਭਾਈਚਾਰਾ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਯਾਦ ਕਰ ਰਿਹਾ ਹੈ ਤੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਲਈ ਪੱਬਾਂਭਾਰ ਹੈ। ਇਸ ਮੌਕੇ ਸਰਕਲ ਭਾਗੋਵਾਲ ਦੇ ਪ੍ਰਧਾਨ ਸ਼ਿੰਗਾਰ ਸਿੰਘ, ਅਲੀਵਾਲ ਸਰਕਲ ਦੇ ਪ੍ਰਧਾਨ ਹਰਦੇਵ ਸਿੰਘ ਬਾਜਪੁਰ, ਸੁਖਬੀਰ ਸਿੰਘ, ਸਰਜੀਤ ਸਿੰਘ ਬਿਜਲੀਵਾਲ, ਦੇਸਾ ਸਿੰਘ ਭੁੱਲਰ, ਦੀਵਾਨ ਸਿੰਘ ਜੌੜਾ, ਤਰਲੋਕ ਸਿੰਘ ਕਾਸ਼ਤੀਵਾਲ, ਕਰਮ ਸਿੰਘ ਭੱਟੀ, ਸੂਬੇਦਾਰ ਮਨਜੀਤ ਸਿੰਘ, ਸਰਬਜੀਤ ਸਿੰਘ ਗਤਕਾ ਮਾਸਟਰ, ਸਰਪੰਚ ਤਰਸੇਮ ਸਿੰਘ ਸੇਖੋਵਾਲੀ, ਡੀਐਸਪੀ ਭਾਰਥਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲਾਨੌਰ ਦੇ ਕੰਪਿਊਟਰ ਅਧਿਆਪਕ ਸੰਜੀਵ ਤੁਲੀ ਦਾ ਦੋ ਰਾਸ਼ਟਰੀ ਤੇ ਇਕ ਅੰਤਰਰਾਸ਼ਟਰੀ ਐਵਾਰਡ ਨਾਲ ਸਨਮਾਨ ਦਸੰਬਰ 26 ’ਚ ਆਕਸਫੋ... ਅਗਲੀ ਖ਼ਬਰ ਸਟੇਟ ਪੈਨਸ਼ਨਰ ਵੈਲਫੇਅਰ ਆਰਗੇਨਾਈਜੇਸ਼ਨ ਦੀ ਮੀਟਿੰਗ
Ad Position 24