27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਿੰਦੂ ਕੋ-ਆਪ੍ਰੇਟਿਵ ਬੈਂਕ ਦੇ ਸ਼ਤਾਬਦੀ ਸਮਾਗਮ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਸੱਦਾ

ਪਠਾਨਕੋਟ, 26 ਅਕਤੂਬਰ (ਸੰਧੂ)-ਹਿੰਦੂ ਕੋ-ਆਪ੍ਰੇਟਿਵ ਬੈਂਕ ਪਠਾਨਕੋਟ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ 25 ਅਕਤੂਬਰ ਐਤਵਾਰ ਨੂੰ ਸੁਵਿਧਾ ਰਾਇਲ ਵਿਖੇ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ।

Ad Position 21
No active advertisement
ਅਜੀਤ ਡੈਸਕ 27-10-2026
ਪਠਾਨਕੋਟ, 26 ਅਕਤੂਬਰ (ਸੰਧੂ)-ਹਿੰਦੂ ਕੋ-ਆਪ੍ਰੇਟਿਵ ਬੈਂਕ ਪਠਾਨਕੋਟ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ 25 ਅਕਤੂਬਰ ਐਤਵਾਰ ਨੂੰ ਸੁਵਿਧਾ ਰਾਇਲ ਵਿਖੇ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ । ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਡਾਇਰੈਕਟਰ ਲਲਿਤ ਭਾਟੀਆ ਅਤੇ ਸਮਾਜ ਸੇਵਕ ਸੀ.ਐਸ. ਲਾਇਲਪੁਰੀ ਨੇ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਵਿੱਤ ਮੰਤਰੀ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸ਼ਤਾਬਦੀ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ । ਮੁਲਾਕਾਤ ਦੌਰਾਨ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬੈਂਕ ਦੀ ਮੌਜੂਦਾ ਵਿੱਤੀ ਸਥਿਤੀ, ਪ੍ਰਾਪਤੀਆਂ ਅਤੇ 100 ਸਾਲਾਂ ਦੇ ਸ਼ਾਨਦਾਰ ਸਫ਼ਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਚੇਅਰਮੈਨ ਸਤੀਸ਼ ਮਹਿੰਦਰੂ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਣਥੱਕ ਯਤਨਾਂ ਸਦਕਾ ਹਿੰਦੂ ਕੋ-ਆਪ੍ਰੇਟਿਵ ਬੈਂਕ ਘਾਟੇ ਦੀ ਸਥਿਤੀ ਵਿਚੋਂ ਬਾਹਰ ਨਿਕਲ ਕੇ ਮੁਨਾਫ਼ੇ ਵਿਚ ਪਹੁੰਚਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਗੌਰੀ ਸ਼ੰਕਰ ਸੇਵਾ ਸਮਿਤੀ ਨੇ ਨੁੱਕੜ ਨਾਟਕ ਰਾਹੀਂ ਦਿੱਤਾ ਭਾਵੁਕ ਸੰਦੇਸ਼ ਅਗਲੀ ਖ਼ਬਰ ਵਿਦਿਆਰਥੀਆਂ ਨੇ ਕੇਂਦਰੀ ਯੂਨੀਵਰਸਿਟੀ ਜੰਮੂ ਦੇ ਪੁਲਾੜ ਵਿਗਿਆਨ ਕੇਂਦਰ ਦਾ ਕੀਤਾ ਵਿੱਦਿਅਕ ਦੌਰਾ
Ad Position 24