ਪੰਜਾਬ ’ਚ ਬਦਲਾਅ ਦੀ ਨਵੀਂ ਲਹਿਰ ਲਿਆਉਣ ਲਈ ਭਾਜਪਾ ਤਿਆਰ-ਅਸ਼ਵਨੀ ਸ਼ਰਮਾ
ਪਠਾਨਕੋਟ, 26 ਅਕਤੂਬਰ (ਸੰਧੂ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਹੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨਵੀਂ ਸਿਆਸੀ ਤਾਕਤ ਵਜੋਂ ਉਭਰੇਗੀ । ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ, ਪਾਰਦਰਸ਼ੀ ਸ਼ਾਸਨ ਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੇ ਹਨ ।
ਪਠਾਨਕੋਟ, 26 ਅਕਤੂਬਰ (ਸੰਧੂ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਹੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨਵੀਂ ਸਿਆਸੀ ਤਾਕਤ ਵਜੋਂ ਉਭਰੇਗੀ । ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ, ਪਾਰਦਰਸ਼ੀ ਸ਼ਾਸਨ ਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੇ ਹਨ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਦੇ ਪੂਰੇ ਨਾ ਹੋਣ ਕਾਰਨ ਲੋਕਾਂ ’ਚ ਨਿਰਾਸ਼ਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਦੇਸ਼ ਤੇ ਦੇਸ਼ ਵਾਸੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਕੰਮ ਕੀਤਾ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਗਰੀਬ ਵਰਗ ਦੀ ਭਲਾਈ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ । ਪੰਜਾਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਵੀ ਭਾਜਪਾ ਪ੍ਰਤੀ ਲੋਕਾਂ ਦਾ ਸਮਰਥਨ ਵੱਧ ਰਿਹਾ ਹੈ । ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ ।