ਯੂਥ ਅਕਾਲੀ ਦਲ ਪਠਾਨਕੋਟ ਦਾ ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਵਪਾਰ ਮੰਡਲ ਪਠਾਨਕੋਟ ਵਲੋਂ ਸਨਮਾਨ
ਪਠਾਨਕੋਟ, 26 ਅਕਤੂਬਰ (ਸੰਧੂ/ਵਿਨੋਦ)-ਪਠਾਨਕੋਟ ਵਪਾਰ ਮੰਡਲ ਵਲੋਂ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਸੰਸਥਾਪਕ ਪ੍ਰਧਾਨ ਐਸ.ਐਸ. ਬਾਵਾ, ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਹੋਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰ: ਸੰਧੂ
27-10-2026