ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ’ਚ ਕਰਵਾਏ ਸਮਾਗਮ ਵਿਚ ਜਥੇਦਾਰ ਲੰਗਾਹ ਸਾਥੀਆਂ ਸਮੇਤ ਹੋਏ ਨਤਮਸਤਕ
ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ 38ਵੇਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ। ਇਨ੍ਹਾਂ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮਾਂ ਦੌਰਾਨ ਜਿਥੇ ਲੱਖਾਂ ਸੰਗਤਾਂ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਨਤਮਸਤਕ ਹੋਈਆਂ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਤੇ ਹੋਰ ਸਾਥੀਆਂ ਸਮੇਤ ਸ਼ਾਮਲ ਹੋਏ।
ਅਜੀਤ ਡੈਸਕ
28-10-2026