28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੁਖਜਿੰਦਰ ਸਕੂਲ ਬੱਬਰੀ ਵਿਖੇ ਵਿਦਿਆਰਥੀਆਂ ਨੂੰ ਸਫ਼ਲਤਾ, ਸਿਹਤ ਤੇ ਜੀਵਨ-ਮੁੱਲਾਂ ਲਈ ਸੈਮੀਨਾਰ ਰਾਹੀਂ ਕੀਤਾ ਪ੍ਰੇਰਿਤ

ਗੁਰਦਾਸਪੁਰ, 27 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਪੈਦਾ ਕਰਨ ਤੇ ਜੀਵਨ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮਾਰਗ ਦਰਸ਼ਨ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਡਾ: ਅਮਿਤ ਬਸੀਰ ਐਜੂਕੇਸ਼ਨ ਟ੍ਰੇਨਰ ਜੰਮੂ ਕਸ਼ਮੀਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ, ਪ੍ਰੀਖਿਆ ਦੀ ਤਿਆਰੀ, ਸਿਹਤ, ਤਕਨਾਲੋਜੀ ਦੀ ਸਹੀ ਵਰਤੋਂ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 28-10-2026
ਗੁਰਦਾਸਪੁਰ, 27 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਪੈਦਾ ਕਰਨ ਤੇ ਜੀਵਨ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮਾਰਗ ਦਰਸ਼ਨ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਡਾ: ਅਮਿਤ ਬਸੀਰ ਐਜੂਕੇਸ਼ਨ ਟ੍ਰੇਨਰ ਜੰਮੂ ਕਸ਼ਮੀਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ, ਪ੍ਰੀਖਿਆ ਦੀ ਤਿਆਰੀ, ਸਿਹਤ, ਤਕਨਾਲੋਜੀ ਦੀ ਸਹੀ ਵਰਤੋਂ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ। ਡਾ: ਅਮਿਤ ਬਸ਼ੀਰ ਨੇ ਕਿਹਾ ਕਿ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਆਪਣਾ ਟੀਚਾ ਨਿਰਧਾਰਿਤ ਕਰਨਾ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨਾ ਜ਼ਰੂਰੀ ਹੈ। ਡਾ: ਅਮਿਤ ਬਸੀਰ ਨੇ ਕਿਹਾ ਕਿ ਇਕ ਚੰਗੇ ਵਿਦਿਆਰਥੀ ਦੀ ਪਹਿਚਾਣ ਸਿਰਫ਼ ਅੰਕਾਂ ਨਾਲ ਨਹੀਂ, ਸਗੋਂ ਚੰਗੇ ਵਿਵਹਾਰ, ਇਮਾਨਦਾਰੀ, ਅਨੁਸ਼ਾਸਨ, ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਹੁੰਦੀ ਹੈ। ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿਚ ਸਫ਼ਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਬਦਲਦੀਆਂ ਸਿੱਖਿਆ ਪ੍ਰਣਾਲੀਆਂ ਤੇ ਤਕਨਾਲੋਜੀ ਦੇ ਨਾਲ-ਨਾਲ ਨੈਤਿਕ ਸਿੱਖਿਆ ਤੇ ਜੀਵਨ-ਕੌਸ਼ਲਾਂ ਨਾਲ ਜੋੜਨਾ ਜ਼ਰੂਰੀ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਦੀ ਸਫ਼ਲਤਾ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀ ਪ੍ਰੇਰਣਾ ਅਤੇ ਮਾਰਗਦਰਸ਼ਨ ਵੀ ਬਹੁਤ ਜ਼ਰੂਰੀ ਹੈ। ਅੰਤ ’ਚ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸਪੱਸ਼ਟ ਟੀਚਾ, ਨਿਰੰਤਰ ਮਿਹਨਤ, ਸਮੇਂ ਦੀ ਕਦਰ, ਸਿਹਤ ਪ੍ਰਤੀ ਜਾਗਰੂਕਤਾ ਅਤੇ ਚੰਗੇ ਨੈਤਿਕ ਮੁੱਲ ਹੀ ਇੱਕ ਸਫ਼ਲ ਅਤੇ ਖੁਸ਼ਹਾਲ ਜੀਵਨ ਦੀ ਅਸਲ ਨੀਂਹ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚੋਂ ਨਸ਼ਿਆ ਦੇ ਖ਼ਾਤਮੇ ਲਈ ਲੋਕ ਭਾਜਪਾ ਦਾ ਸਾਥ ਦੇਣ-ਵਿਜੇ ਕੁਮਾਰ ਸੋਨੀ ਅਗਲੀ ਖ਼ਬਰ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਆਰ.ਐੱਮ.ਪੀ. ਡਾਕਟਰਾਂ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ
Ad Position 24