28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਸਕੂਲਾਂ ਵਿਚ ਕਰਵਾਏ ਸੈਮੀਨਾਰ

ਪਠਾਨਕੋਟ, 27 ਅਕਤੂਬਰ (ਵਿਨੋਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਸੁਰੱਖਿਆਤ ਬਚਪਨ ਅਭਿਆਨ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਗਵਾਈ ’ਚ ਸ਼ੁਰੂ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਥਾਰਿਟੀ ਦੇ ਸੀ.

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਵਿਨੋਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਸੁਰੱਖਿਆਤ ਬਚਪਨ ਅਭਿਆਨ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਗਵਾਈ ’ਚ ਸ਼ੁਰੂ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਥਾਰਿਟੀ ਦੇ ਸੀ.ਜੇ.ਐਮ. ਕਮ ਸਕੱਤਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਕੂਲਾਂ ਵਿਚ ਜੁਡੀਸ਼ੀਅਲ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਦਾ ਗਠਨ ਕੀਤਾ ਗਿਆ ਹੈ । ਜਿਸ ਤਹਿਤ 27 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ’ਚ ਜੱਜ ਸਾਹਿਬਾਨ ਤੇ ਐਡਵੋਕੇਟ ਵਲੋਂ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਰਹਿਣ ਸਬੰਧੀ ਤੇ ਉਨ੍ਹਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਬੱਚੇ ਕਿਸੇ ਵੀ ਅਪਰਾਧਿਕ ਘਟਨਾ ਦਾ ਸ਼ਿਕਾਰ ਨਾ ਹੋ ਸਕਣ । ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਪੋਕਸੋ ਐਕਟ ਸਾਈਬਰ ਕ੍ਰਾਈਮ ਬਾਰੇ ਦੱਸਿਆ ਜਾ ਰਿਹਾ ਹੈ, ਕਿਉਂਕਿ ਅੱਜ ਦੇ ਸਮੇਂ ਵਿਚ ਬੱਚਿਆਂ ਨਾਲ ਅਪਰਾਧੀ ਘਟਨਾਵਾਂ ਬਹੁਤ ਹੋ ਰਹੀਆਂ ਹਨ, ਜਿਸ ਨੂੰ ਦੇਖਦੇ ਹੋਏ ਇਹ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਥਾਰਿਟੀ ਵਲੋਂ ਹਰ ਬੱਚੇ ਨੂੰ ਮੁਫ਼ਤ ਵਿਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ । ਟੋਲ ਫਰੀ ਨੰਬਰ-15100 ’ਤੇ ਵੀ ਫੋਨ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਪੁਲਿਸ ਦੀ ਵੱਡੀ ਕਾਰਵਾਈ, 1.01 ਕਰੋੜ ਦੀਆਂ ਜਾਇਦਾਦਾਂ ਫ੍ਰੀਜ਼ ਕਰਨ ਦੇ ਹੁਕਮਾਂ ਦੀ ਪੁਸ਼ਟੀ ਅਗਲੀ ਖ਼ਬਰ ਸਮਾਜ ਸੇਵਕਾਂ ਵਲੋਂ ਜ਼ਖ਼ਮੀ ਦੀ ਮਦਦ ਕਰ ਹਸਪਤਾਲ ’ਚ ਦਾਖ਼ਲ ਕਰਵਾਇਆ
Ad Position 24