28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਮਦੀਨਪੁਰ ’ਚ ਕਾਂਗਰਸ ਦਾ ਜਨ ਸੰਪਰਕ ਅਭਿਆਨ ਮਿਸ਼ਨ 2027 ਰਣਨੀਤੀ ’ਤੇ ਵਿਚਾਰ ਵਟਾਂਦਰਾ

ਤਾਰਾਗੜ੍ਹ, 27 ਅਕਤੂਬਰ (ਸੋਹਨ ਲਾਲ)-ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕੇ ’ਚ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸ ਅਭਿਆਨ ਤਹਿਤ ਨਰੇਸ਼ ਸੈਣੀ ਦੀ ਪ੍ਰਧਾਨਗੀ ਹੇਠ ਪਿੰਡ ਮਦੀਨਪੁਰ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ।

Ad Position 21
No active advertisement
ਪਿੰਡ ਮਦੀਨਪੁਰ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਸੋਹਨ ਲਾਲ 28-10-2026
ਤਾਰਾਗੜ੍ਹ, 27 ਅਕਤੂਬਰ (ਸੋਹਨ ਲਾਲ)-ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕੇ ’ਚ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸ ਅਭਿਆਨ ਤਹਿਤ ਨਰੇਸ਼ ਸੈਣੀ ਦੀ ਪ੍ਰਧਾਨਗੀ ਹੇਠ ਪਿੰਡ ਮਦੀਨਪੁਰ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਸਮਾਗਮ ’ਚ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਜਦੋਂ ਕਿ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਰਾਕੇਸ਼ ਕੁਮਾਰ ਬੌਬੀ ਤੇ ਜ਼ਿਲ੍ਹਾ ਓ.ਬੀ.ਸੀ. ਸੈਲ ਦੇ ਪ੍ਰਧਾਨ ਗੋਰਾ ਸੈਣੀ ਵਿਸ਼ੇਸ਼ ਮਹਿਮਾਨ ਸਨ । ਸਮਾਗਮ ਦੌਰਾਨ ਸੀਨੀਅਰ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਪਾਰਟੀ ਦੇ ਭਵਿੱਖ ਦੀ ਰਣਨੀਤੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਨਤਕ ਸਮਰਥਨ ਵਧਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਸਮਾਗਮ ’ਚ ਕਾਂਗਰਸੀ ਆਗੂਆਂ ਨੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਆਗੂਆਂ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਵਰਕਰਾਂ ’ਤੇ ਨਿਰਭਰ ਕਰਦੀ ਹੈ ਤੇ ਸੰਗਠਨ ਦਾ ਹਰ ਮੈਂਬਰ ਚੋਣ ਸਫ਼ਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਵਰਕਰ ਕਾਂਗਰਸ ਪਾਰਟੀ ਦੀ ਅਸਲ ਤਾਕਤ ਹਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਰਹਿਣ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਣ ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਅਗਲੀ ਖ਼ਬਰ ਕਰਵਾ ਚੌਥ ਮੌਕੇ ਮਹਿੰਦੀ ਲਗਵਾਉਣ ਲਈ ਮਹਿਲਾਵਾਂ ਤੇ ਮੁਟਿਆਰਾਂ ਦੀ ਲੱਗੀ ਭੀੜ
Ad Position 24