27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਲਕਾ ਇੰਚਾਰਜ ਨੇ ਦੀਨਾਨਗਰ ਦੇ ਵਾਰਡ ਨੰਬਰ 10 ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

ਦੀਨਾਨਗਰ, 27 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 10 ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਕ੍ਰਿਸ਼ਨਾਗਰ ਕੈਂਪ ਦੀ ਕਰਮਪਾਲ ਫੌਜੀ ਵਾਲੀ ਗਲੀ ਤੇ ਐਚ. ਪੀ ਗੈਸ ਏਜੰਸੀ ਵਾਲੀ ਗਲੀ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 28-10-2026
ਦੀਨਾਨਗਰ, 27 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 10 ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਕ੍ਰਿਸ਼ਨਾਗਰ ਕੈਂਪ ਦੀ ਕਰਮਪਾਲ ਫੌਜੀ ਵਾਲੀ ਗਲੀ ਤੇ ਐਚ.ਪੀ ਗੈਸ ਏਜੰਸੀ ਵਾਲੀ ਗਲੀ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਾਰਡ ਕੌਂਸਲਰ ਪੂਜਾ, ਸੁਰੇਸ਼ ਕੁਮਾਰ ਤੇ ਬਲਾਕ ਪ੍ਰਧਾਨ ਤਿਲਕ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਹ ਗਲੀਆਂ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੀਆਂ ਸਨ ਤੇ ਹੁਣ ਵਾਰਡ ਦੀ ਕਮਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਦੇ ਹੱਥ ਆਉਣ ਮਗਰੋਂ ਇਨਾਂ ਗਲੀਆਂ ਵਿਚ ਰਹਿੰਦੇ ਲੋਕਾਂ ਦੀ ਵੀ ਸੁਣੀ ਗਈ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਲੜੀ ਜਾਰੀ ਰਹੇਗੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਗਲੀਆਂ ਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਿਤ ਕੰਮਾਂ ਨੂੰ ਨੇਪਰੇ ਚਾੜ੍ਹਣ ਦੇ ਇਲਾਵਾ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਵੀ ਤਤਪਰ ਰਹੇਗੀ। ਇਸ ਮੌਕੇ ਵਾਰਡ ਇੰਚਾਰਜ ਸਰਬਜੀਤ ਸੰਨੀ, ਵਾਰਡ ਇੰਚਾਰਜ ਮਦਨ ਮੋਹਨ ਡਾਲੀ, ਨਿਰਮਲ ਸਿੰਘ, ਮਹਿੰਦਰ ਸਿੰਘ ਅਤੇ ਗੁਰਜੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸੈਨੇਟਰੀ ਸਕੂਲ ਦੇ ਨਵਰਾਜ ਸਿੰਘ ਲੱਧਰ ਨੇ ਰਾਜ ਪੱਧਰੀ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਨਿਊ ਮੀਡੀਆ ਵਿਭਾਗ ਦੀ ਸੀ.ਈ.ਓ ਵਲੋਂ ਸਲੱਮ ਏਰੀਆ ਦੇ ਸਿੱਖਿਆ ਕੇਂਦਰ ਦਾ ਦੌਰਾ
Ad Position 24