27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਾਲੀਬਾਲ ਟੂਰਨਾਮੈਂਟ ’ਚ ਤੀਸਰੀ ਵਾਰ ਚੈਂਪੀਅਨ ਬਣ ਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਨਵਾਂ ਇਤਿਹਾਸ ਰਚਿਆ

ਕਾਦੀਆਂ, 27 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਚੱਲ ਰਹੇ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ’ਚ ਲਗਾਤਾਰ ਤੀਸਰੀ ਵਾਰ ਚੈਂਪੀਅਨ ਦਾ ਖ਼ਿਤਾਬ ਜਿੱਤ ਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਬਾਰੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 28-10-2026
ਕਾਦੀਆਂ, 27 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਚੱਲ ਰਹੇ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ’ਚ ਲਗਾਤਾਰ ਤੀਸਰੀ ਵਾਰ ਚੈਂਪੀਅਨ ਦਾ ਖ਼ਿਤਾਬ ਜਿੱਤ ਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਬਾਰੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਕਾਲਜ ਦੀ ਵਾਲੀਬਾਲ ਟੀਮ ਨੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਸ਼ਹਿਜ਼ਾਦਾਨੰਦ ਕਾਲਜ ਅੰਮ੍ਰਿਤਸਰ, ਬੀੜ ਬਾਬਾ ਬੁੱਢਾ ਸਾਹਿਬ ਕਾਲਜ ਝਬਾਲ ਨੂੰ ਹਰਾ ਕੇ ਤੀਸਰੀ ਵਾਰ ਯੂਨੀਵਰਸਿਟੀ ਚੈਂਪੀਅਨ ਬਣ ਕੇ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ। ਜਿੱਤ ਤੋਂ ਬਾਅਦ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਡਾਇਰੈਕਟਰ ਕੰਵਰ ਮਨਦੀਪ ਸਿੰਘ ਵਲੋਂ ਜੇਤੂ ਖਿਡਾਰੀਆਂ ਨੂੰ ਸੋਨੇ ਦੇ ਤਗ਼ਮੇ ਪਾ ਕੇ ਤੇ ਚੈਂਪੀਅਨ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਕਾਲਜ ਦੇ ਵਾਲੀਬਾਲ ਟੀਮ ਦੇ 5 ਖਿਡਾਰੀਆਂ ਦੀ ਅੰਤਰ-ਯੂਨੀ ਵਰਸਿਟੀ ਟੂਰਨਾਮੈਂਟ ਕੈਂਪ ਵਾਸਤੇ ਵੀ ਚੋਣ ਹੋਈ ਜਿਨ੍ਹਾਂ ’ਚ ਰਿਤਿਕ ਵੀਰ ਸੈਣੀ, ਲਲਿਤ ਕੁਮਾਰ, ਅਜ਼ਲਾਨ, ਪਵਨ ਚੌਧਰੀ, ਆਰੀਅਨ ਸ਼ਾਮਿਲ ਹਨ। ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸਮੂਹ ਸਟਾਫ਼ ਸਮੇਤ ਜੇਤੂ ਟੀਮ ਖਿਡਾਰੀਆਂ ਤੇ ਉਨ੍ਹਾਂ ਦੇ ਮਾਤਾ -ਪਿਤਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਸਾਹਿਬਜਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24