27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਲੰਗਰ ਲਗਾਇਆ

ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਲੰਗਰ ਲਗਾਇਆ ਗਿਆ । ਇਸ ਮੌਕੇ ਸੇਵਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ ।

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਲੰਗਰ ਲਗਾਇਆ ਗਿਆ । ਇਸ ਮੌਕੇ ਸੇਵਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ । ਸਮਾਗਮ ’ਚ ਵਿਸ਼ੇਸ਼ ਮਹਿਮਾਨਾਂ ਵਜੋਂ ਭਾਜਪਾ ਨਾਰਥ ਮੰਡਲ ਦੇ ਪ੍ਰਧਾਨ ਨਿਪੁਣ ਗੁਪਤਾ, ਵਿਸ਼ਾਲ ਸ਼ਰਮਾ ਤੇ ਐਡਵੋਕੇਟ ਲਵਨੀਸ਼ ਮਹਾਜਨ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅ ਸਮਾਜ ਨੂੰ ਦਿੱਤੇ ਸਮਾਨਤਾ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ । ਹਾਜ਼ਰ ਮਹਿਮਾਨਾਂ ਨੇ ਵਾਲਮੀਕਿ ਸੇਵਾ ਸਭਾ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਸੇਵਾ ਸਮਿਤੀ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ ’ਚ ਤੀਸਰੀ ਵਾਰ ਚੈਂਪੀਅਨ ਬਣ ਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਨਵਾਂ ਇਤਿਹਾਸ ਰਚਿਆ
Ad Position 24