27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਸੇਵਾ ਸਮਿਤੀ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ’ਚ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ’ਚ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਧਾਰਮਿਕ ਸਮਾਗਮ ਦੌਰਾਨ ਮਾਰਕਿਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ ਤੇ ਕੌਂਸਲਰ ਅਭੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਸ਼ੋਭਾ ਯਾਤਰਾ ਰਾਹੀਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਮਾਨਤਾ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ । ਸਮਾਗਮ ਦੌਰਾਨ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ । ਸ਼ਰਧਾਲੂਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਭਾਗ ਲਿਆ । ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ । ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਨੇ ਲੋਕਾਂ ਨੂੰ ਧਾਰਮਿਕ ਆਸਥਾ, ਆਪਸੀ ਭਾਈਚਾਰੇ ਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲਾ - ਮੁੱਖ ਮੁਲਜ਼ਮ ਦੀ ਪਤਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜਿਆ ਅਗਲੀ ਖ਼ਬਰ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਲੰਗਰ ਲਗਾਇਆ
Ad Position 24