28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਢਿੱਲੋਂ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਸਨਮਾਨਿਤ

ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਹਲਕੇ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ (ਚੂਹੜ ਚੱਕ) ਦੇ ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਣਬੀਰ ਸਿੰਘ ਢਿੱਲੋਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਕਾਂਗਰਸ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ।

Ad Position 21
No active advertisement
ਗੌਰਵ ਸੇਠ ਗੌਰੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦੇ ਹੋਏ। ਤਸਵੀਰ : ਜਤਿੰਦਰ ਕੱਦ 29-10-2026
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਹਲਕੇ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ (ਚੂਹੜ ਚੱਕ) ਦੇ ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਣਬੀਰ ਸਿੰਘ ਢਿੱਲੋਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਕਾਂਗਰਸ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਸ: ਬਾਜਵਾ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਤ ਬਾਕੀਆਂ ਪਾਰਟੀਆਂ ਤੋਂ ਵੀ ਪੰਜਾਬ ਦੇ ਸਾਰੇ ਵਰਗਾਂ ਦਾ ਮੋਹ ਭੰਗ ਹੋ ਚੁੱਕਾ ਹੈ। ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਹਰ ਵਰਗ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਪੰਜਾਬ ਦੇ ਲੋਕ ਹੁਣ ਪੰਜਾਬ ਦੀ ਬਿਹਤਰੀ ਲਈ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਚੋਣਾਂ ਦੀ ਉਡੀਕ ਵਿਚ ਹਨ। ਚੋਣ ਜਾਬਤਾ ਲੱਗਣ ਵਾਲਾ ਹੈ, ਉਪਰੰਤ ਆਮ ਆਦਮੀ ਪਾਰਟੀ ਸਮੇਤ ਦੂਸਰੀਆਂ ਪਾਰਟੀਆਂ ਦੇ ਵੱਡੇ-ਵੱਡੇ ਆਗੂ ਪਾਰਟੀ ਛੱਡਣ ਤੇ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਤਿਆਰ ਬੈਠੇ ਹਨ, ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਪੰਜਾਬ ਨੂੰ ਸਿਰਫ਼ ਕਾਂਗਰਸ ਪਾਰਟੀ ਹੀ ਸਹੀ ਦਿਸ਼ਾ ਦੇ ਸਕਦੀ ਹੈ। ਸ: ਰਣਬੀਰ ਸਿੰਘ ਢਿੱਲੋਂ ਦੇ ਆਉਣ ਨਾਲ ਬਟਾਲਾ ਹਲਕੇ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਸ: ਬਾਜਵਾ ਦੀ ਲੋਕ-ਹਿਤੈਸ਼ੀ ਸੋਚ ਅਤੇ ਵਿਕਾਸਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਹਰਮਨਦੀਪ ਸਿੰਘ ਸੰਧੂ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸੁਚੇਤਗੜ੍ਹ ਬਲਾਕ ਸੰਮਤੀ ਮੈਂਬਰ, ਅਜੈਪਾਲ ਸਿੰਘ, ਅਮਰਬੀਰ ਸਿੰਘ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਸਾਹਿਬ ਸਿੰਘ ਸਾਬਕਾ ਸਰਪੰਚ, ਕਵਲਜੀਤ ਸਿੰਘ ਬਲਾਕ ਪ੍ਰਧਾਨ, ਪ੍ਰੇਮ ਚੰਦ ਸਰਪੰਚ ਸਤਕੋਹਾ, ਗੁਰਿੰਦਰ ਸਿੰਘ, ਬਲਰਾਜ ਸਿੰਘ ਕਲੇਰ ਕਲਾਂ, ਰਣਜੋਧ ਸਿੰਘ ਬਹਿਬਲ ਚੱਕ, ਗਗਨਦੀਪ ਹੀਰਾ, ਹਰਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸੰਤੋਖ ਰਾਜ ਬਿਧੀਪੁਰ, ਅਵਤਾਰ ਸਿੰਘ ਅਰੋੜਾ, ਬਿੱਟੂ ਬੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਦਾ ਸਨਮਾਨ ਅਗਲੀ ਖ਼ਬਰ ਕਟਾਰੂਚੱਕ ਵਲੋਂ ਪੀ.ਏ.ਯੂ. ਖੋਜ ਕੇਂਦਰ ਗੁਰਦਾਸਪੁਰ ਵਿਖੇ ਨਵੇਂ ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ ਕਿਸਾਨਾਂ ਨੂੰ ਬਦਲ...
Ad Position 24