28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਈ ਤਾਲਬਪੁਰਾ ਨੇ ਮੁੱਖ ਮੰਤਰੀ ਵਲੋਂ ਕੀਤੀ ਲਾਂਘੇ ਦੀ ਮੰਗ ਦਾ ਕੀਤਾ ਸਵਾਗਤ

ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)-ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ’ਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਉਠਾਈ ਗਈ ਮੰਗ ਦਾ ਸਵਾਗਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਂਘਾ ਮੁੜ ਖੋਲ੍ਹਣ ਲਈ ਠੋਸ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਸਪੱਸ਼ਟ ਸਮਾਂ-ਸੀਮਾ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ-ਦੀਦਾਰ ਕਰਨਾ ਲੱਖਾਂ ਸਿੱਖ ਸੰਗਤਾਂ ਦੀ ਡੂੰਘੀ ਧਾਰਮਿਕ ਭਾਵਨਾ ਨਾਲ ਜੁੜਿਆ ਹੋਇਆ ਹੈ।

Ad Position 21
No active advertisement
ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਹੀਰਾ ਸਿੰਘ ਮਾਂਗਟ 29-10-2026
ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)-ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ’ਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਉਠਾਈ ਗਈ ਮੰਗ ਦਾ ਸਵਾਗਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਂਘਾ ਮੁੜ ਖੋਲ੍ਹਣ ਲਈ ਠੋਸ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਸਪੱਸ਼ਟ ਸਮਾਂ-ਸੀਮਾ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ-ਦੀਦਾਰ ਕਰਨਾ ਲੱਖਾਂ ਸਿੱਖ ਸੰਗਤਾਂ ਦੀ ਡੂੰਘੀ ਧਾਰਮਿਕ ਭਾਵਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿਚ ਲਾਂਘਾ ਮੁੜ ਖੋਲ੍ਹਣ ਤੇ ਇਸ ਨੂੰ ਨਿਯਮਤ ਤੌਰ ’ਤੇ ਚਾਲੂ ਰੱਖਣ ਸਬੰਧੀ ਮਤਾ ਪੇਸ਼ ਕੀਤੇ ਜਾਣ ਨਾਲ ਇਹ ਮਸਲਾ ਮੁੜ ਚਰਚਾ ਵਿਚ ਆਇਆ ਹੈ। ਭਾਈ ਤਾਲਬਪੁਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਵਲੋਂ ਉਠਾਈ ਗਈ ਮੰਗ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਆਪਸੀ ਗੱਲਬਾਤ ਰਾਹੀਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਸੰਗਤ ਲਈ ਲਾਂਘਾ ਮੁੜ ਖੋਲ੍ਹਣ ਦਾ ਰਾਹ ਪੱਧਰਾ ਕਰਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਰ-ਵਾਰ ਉੱਠ ਰਹੀ ਹੈ ਤਾਂ ਸਿੱਖ ਸੰਗਤ ਨੂੰ ਇਹ ਸਪੱਸ਼ਟ ਕਿਉਂ ਨਹੀਂ ਦੱਸਿਆ ਜਾ ਰਿਹਾ ਕਿ ਲਾਂਘਾ ਕਦੋਂ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਨੂੰ ਸਿਰਫ਼ ਭਰੋਸਿਆਂ ਦੀ ਨਹੀਂ, ਸਗੋਂ ਠੋਸ ਕਾਰਵਾਈ ਅਤੇ ਸਪੱਸ਼ਟ ਜਵਾਬ ਦੀ ਲੋੜ ਹੈ। ਇਸ ਮੌਕੇ ਭਾਈ ਗੁਰਬੀਰ ਸਿੰਘ ਦੁਧਰਾਏ, ਨਰਿੰਦਰ ਸਿੰਘ ਨਾਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਸੁਖਦੇਵ ਸਿੰਘ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਦਾ ਸਨਮਾਨ
Ad Position 24