ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਧਾਰੀਵਾਲ, 28 ਅਕਤੂਬਰ (ਲਖਬੀਰ ਸਿੰਘ ਖੁੰਡਾ)-ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਆਲ ਪੰਜਾਬ ਵਾਏਐਸਏਏ ਚੈਂਪੀਅਨਸ਼ਿਪ ਕਰਵਾਈ ਗਈ। ਇਸ ਵਿਚ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਧਾਰੀਵਾਲ, 28 ਅਕਤੂਬਰ (ਲਖਬੀਰ ਸਿੰਘ ਖੁੰਡਾ)-ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਆਲ ਪੰਜਾਬ ਵਾਏਐਸਏਏ ਚੈਂਪੀਅਨਸ਼ਿਪ ਕਰਵਾਈ ਗਈ। ਇਸ ਵਿਚ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਚੈਂਪੀਅਨਸ਼ਿਪ ’ਚ ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ, ਹੈਂਡਬਾਲ, ਬਾਸਕਟਬਾਲ, ਸਕੇਟਿੰਗ, ਕ੍ਰਿਕਟ, ਹਾਕੀ, ਬੈਡਮਿੰਟਨ, ਸ਼ਤਰੰਜ, ਯੋਗਾ, ਸਿਲੰਬਮ, ਟੇਬਲ ਟੈਨਿਸ, ਤਾਇਕਵਾਂਡੋ, ਕਰਾਟੇ, ਤੀਰਅੰਦਾਜ਼ੀ, ਰੱਸਾਕਸ਼ੀ, ਥ੍ਰੋਅ ਬਾਲ, ਅਥਲੈਟਿਕਸ ਤੇ ਕੈਰਮ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤਾਂ ਦਰਜ ਕਰਵਾਈਆਂ। ਅੰਡਰ-14 ਕਬੱਡੀ ਲੜਕੇ ਅਤੇ ਲੜਕੀਆਂ ਨੇ ਸੋਨੇ ਤਮਗਾ, ਅੰਡਰ-17 ਕਬੱਡੀ ਨੇ ਸੋਨੇ ਦਾ ਤਮਗਾ, ਅੰਡਰ-17 ਵਾਲੀਬਾਲ ਲੜਕਿਆਂ ਨੇ ਸੋਨੇ ਦਾ ਤਮਗਾ, ਅੰਡਰ-14 ਕ੍ਰਿਕਟ ਲੜਕਿਆਂ ਨੇ ਸੋਨੇ ਦਾ ਤਮਗਾ, ਅਥਲੈਟਿਕਸ ਵਿਚ 3 ਸੋਨੇ, 3 ਚਾਂਦੀ ਅਤੇ 6 ਕਾਂਸੀ ਦੇ ਤਮਗੇ, ਬੈਡਮਿੰਟਨ ਵਿਚ 1 ਸੋਨੇ, 2 ਚਾਂਦੀ ਅਤੇ 2 ਕਾਂਸੀ ਦੇ ਤਮਗੇ ਜਿੱਤੇ। ਇਸ ਸ਼ਾਨਦਾਰ ਸਫ਼ਲਤਾ ਪਿੱਛੇ ਖੇਡ ਕੋਚ ਸਤਵੰਤ ਕੌਰ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਮੈਡਮ ਨਵਿਤਾ ਅਤੇ ਚਰਨਜੀਤ ਨੇ ਵੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਸਕੂਲ ਵਾਪਸ ਪਹੁੰਚਣ ’ਤੇ ਪ੍ਰਿੰਸੀਪਲ ਆਰਤੀ ਠਾਕੁਰ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।