ਬੀਕੇਯੂ ਏਕਤਾ ਉਗਰਾਹਾਂ ਵਲੋਂ ਥਾਣਾ ਫ਼ਤਿਹਗੜ੍ਹ ਚੂੜੀਆਂ ਦਾ ਘਿਰਾਓ
ਫਤਹਿਗੜ੍ਹ ਚੂੜੀਆਂ, 28 ਅਕਤੂਬਰ-(ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਥਾਣਾ ਫਤਹਿਗੜ ਚੂੜੀਆਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਹੋਏ।
ਫਤਹਿਗੜ੍ਹ ਚੂੜੀਆਂ, 28 ਅਕਤੂਬਰ-(ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਥਾਣਾ ਫਤਹਿਗੜ ਚੂੜੀਆਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੀਤੇ ਕੱਲ੍ਹ ਜੋ ਪਿੰਡ ਭੰਮੇ ਕਲਾਂ ਦੇ 32 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਡੋਜ਼ ਕਾਰਨ ਮੌਤ ਹੋ ਗਈ ਸੀ, ਉਸ ਨੌਜਵਾਨ ਦੀ ਲਾਸ਼ ਪੰਜਾਬ ਪੁਲਿਸ ਵਲੋਂ ਜਬਰੀ ਆਪਣੇ ਕਬਜ਼ੇ ’ਚ ਲੈ ਲਈ ਸੀ, ਜਿਸ ਦੇ ਵਿਰੋਧ ’ਚ ਅੱਜ ਸਾਰੇ ਪੰਜਾਬ ਵਿਚ ਪੁਲਿਸ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਦੀ ਮੌਤ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਤੇ ਪਰਵਿੰਦਰ ਸਿਘ ਝੌਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਦੇ ਗ੍ਰਿਫ਼ਤਾਰ ਕੀਤੇ ਆਗੂ ਤੁਰੰਤ ਰਿਹਾਅ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਮਾਨਸਾ ਮੋਰਚੇ ਤੋਂ ਆਪਣੇ ਜਾਬਰ ਹੱਥ ਪਿਛਾਂਹ ਰੱਖੇ। ਇਸ ਮੌਕੇ ਦਲਜੀਤ ਸਿੰਘ ਚਿਤੌੜਗੜ, ਗੁਰਮੱਖ ਸਿੰਘ ਖਹਿਰਾ, ਮਾ.ਨਿਰਮਲ ਸਿੰਘ ਬੱਜੂਮਾਨ, ਸੁੱਚਾ ਸਿੰਘ ਮੰਜਿਆਂ ਵਾਲੀ, ਰਣਜੀਤ ਸਿੰਘ ਖਜਾਨੇਕੋਟ, ਬਾਬਾ ਸਵਿਦਰ ਸਿੰਘ ਖਜਾਨੇ ਕੋਟ, ਨਿਸ਼ਾਨ ਸਿੰਘ ਘਣੀਆਂ, ਰਵਿਦਰ ਸਿੰਘ ਸਗਤੂਵਾਲ, ਜਸਪਾਲ ਸਿੰਘ, ਅਜੀਤ ਸਿੰਘ ਖੋਖਰ, ਮੇਜਰ ਸਿੰਘ ਭੋਲੇਕੇ, ਬਾਬਾ ਪਰਕਾਸ਼ ਸਿੰਘ ਵੀਲਾ, ਓਂਕਾਰ ਸਿੰਘ ਪੱਪੂ ਵੀਲਾ, ਗੁਰਦੇਵ ਸਿੰਘ ਆਦਿ ਕਿਸਾਨ ਹਾਜ਼ਰ ਸਨ ।