ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਕਰਵਾਚੌਥ ਦਾ ਤਿਉਹਾਰ ਮਨਾਇਆ
ਕਲਾਨੌਰ, 28 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ ’ਚ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਜਸਬੀਰ ਸਿੰਘ ਸੋਢੀ, ਚੇਅਰਮੈਨ ਲਖਬੀਰ ਸਿੰਘ ਸੋਢੀ, ਮੋਨਿਕਾ, ਸੋਨੀਆ ਦੀਆਂ ਹਦਾਇਤਾਂ ’ਤੇ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਮੈਡਮ ਮੋਨਿਕਾ ਤੇ ਮੈਡਮ ਸੋਨੀਆਂ ਦੀ ਰਹਿਨੁਮਾਈ ਹੇਠ ਤੇ ਅਧਿਆਪਕਾਂ ਦੀ ਦੇਖ ਰੇਖ ਹੇਠ ਸਕੂਲ ਦੀਆਂ ਵੱਖ ਵੱਖ ਜਮਾਤ ਦੀਆਂ ਲੜਕੀਆਂ ਦੇ ਮਹਿੰਦੀ ਲਗਾਉਣ, ਨੇਲ ਆਰਟ ਮੁਕਾਬਲਾ, ਬੈਸਟ ਹੇਅਰ ਸਟਾਈਲ ਮੁਕਾਬਲਾ ਆਦਿ ਦੇ ਮੁਕਾਬਲੇ ਕਰਵਾਏ ਗਏ।
ਕਲਾਨੌਰ, 28 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ ’ਚ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਜਸਬੀਰ ਸਿੰਘ ਸੋਢੀ, ਚੇਅਰਮੈਨ ਲਖਬੀਰ ਸਿੰਘ ਸੋਢੀ, ਮੋਨਿਕਾ, ਸੋਨੀਆ ਦੀਆਂ ਹਦਾਇਤਾਂ ’ਤੇ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਮੈਡਮ ਮੋਨਿਕਾ ਤੇ ਮੈਡਮ ਸੋਨੀਆਂ ਦੀ ਰਹਿਨੁਮਾਈ ਹੇਠ ਤੇ ਅਧਿਆਪਕਾਂ ਦੀ ਦੇਖ ਰੇਖ ਹੇਠ ਸਕੂਲ ਦੀਆਂ ਵੱਖ ਵੱਖ ਜਮਾਤ ਦੀਆਂ ਲੜਕੀਆਂ ਦੇ ਮਹਿੰਦੀ ਲਗਾਉਣ, ਨੇਲ ਆਰਟ ਮੁਕਾਬਲਾ, ਬੈਸਟ ਹੇਅਰ ਸਟਾਈਲ ਮੁਕਾਬਲਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥਣਾਂ ਵਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਕਲਾ, ਸਿਰਜਣਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਡਮ ਮੋਨਿਕਾ ਤੇ ਮੈਡਮ ਸੋਨੀਆਂ ਨੇ ਦੱਸਿਆ ਕਿ ਸਾਰੇ ਮੁਕਾਬਲੇ ਬਹੁਤ ਹੀ ਦਿਲਚਸਪ ਅਤੇ ਮਨਮੋਹਕ ਰਹੇ। ਮੈਡਮ ਮੋਨਿਕਾ ਤੇ ਮੈਡਮ ਸੋਨੀਆਂ ਵਲੋਂ ਮੋਹਰੀ ਬੱਚੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ’ਤੇ ਅਮਨਦੀਪ ਕੌਰ, ਰਿੰਪੀ, ਹਰਪ੍ਰੀਤ ਕੌਰ, ਰੇਖਾ, ਪੂਜਾ, ਰਾਜਨ, ਮਨਪ੍ਰੀਤ ਕੌਰ, ਸੁਮਨ ਬਾਲਾ, ਸਿਮਰਨਜਤੀ ਕੌਰ, ਕੁਲਦੀਪ ਕੌਰ ਸਮੇਤ ਹੋਰਨਾਂ ਅਧਿਆਪਕਾਂ ਦਾ ਵੀ ਯੋਗਦਾਨ ਰਿਹਾ।