29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਮੰਡੀ ਬੋਰਡ ਵਲੋਂ ਪ੍ਰਧਾਨ ਰਣਜੇਤ ਸਿੰਘ ਬਾਠ ਝੰਗੀ ਦੂਸਰੀ ਵਾਰ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਨਾਮਜ਼ਦ

ਕਲਾਨੌਰ, 28 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੰਡੀ ਸਾਖਾ ਵਲੋਂ ਅਧਿਸੂਚਨਾ ਜਾਰੀ ਕਰਦਿਆਂ ਆਮ ਆਦਮੀਂ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਰਣਜੇਤ ਸਿੰਘ ਬਾਠ ਝੰਗੀ ਨੂੰ ਦੂਸਰੀ ਵਾਰ ਮਾਰਕਿਟ ਕਮੇਟੀ ਕਲਾਨੌਰ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਚੇਅਰਮੈਨ ਬਾਠ ਝੰਗੀ ਦਾ ਦਫ਼ਤਰ ਪਹੁੰਚਣ ’ਤੇ ਸਕੱਤਰ ਮਾਰਕਿਟ ਕਮੇਟੀ ਸ੍ਰੀ ਪਵਨ ਕੁਮਾਰ ਬਬੋਰੀਆ, ਲੇਖਾਕਾਰ ਪਰਮਜੀਤ ਸਿੰਘ, ਮੰਡੀ ਸੁਪਰਵਾਈਜਰ ਗੁਰਸ਼ਰਨਜੀਤ ਸਿੰਘ ਸਮੇਤ ਸਟਾਫ ਵਲੋਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਕਲਾਨੌਰ, 28 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੰਡੀ ਸਾਖਾ ਵਲੋਂ ਅਧਿਸੂਚਨਾ ਜਾਰੀ ਕਰਦਿਆਂ ਆਮ ਆਦਮੀਂ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਰਣਜੇਤ ਸਿੰਘ ਬਾਠ ਝੰਗੀ ਨੂੰ ਦੂਸਰੀ ਵਾਰ ਮਾਰਕਿਟ ਕਮੇਟੀ ਕਲਾਨੌਰ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਚੇਅਰਮੈਨ ਬਾਠ ਝੰਗੀ ਦਾ ਦਫ਼ਤਰ ਪਹੁੰਚਣ ’ਤੇ ਸਕੱਤਰ ਮਾਰਕਿਟ ਕਮੇਟੀ ਸ੍ਰੀ ਪਵਨ ਕੁਮਾਰ ਬਬੋਰੀਆ, ਲੇਖਾਕਾਰ ਪਰਮਜੀਤ ਸਿੰਘ, ਮੰਡੀ ਸੁਪਰਵਾਈਜਰ ਗੁਰਸ਼ਰਨਜੀਤ ਸਿੰਘ ਸਮੇਤ ਸਟਾਫ ਵਲੋਂ ਸਵਾਗਤ ਕੀਤਾ ਗਿਆ। ਚੇਅ. ਬਾਠ ਝੰਗੀ ਨੇ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪ੍ਰਬੰਧਕੀ ਸਕੱਤਰ ਪੰਜਾਬ ਸਰਕਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਡ, ਚੇਅਰਮੈਨ ਹਰਚੰਦ ਸਿੰਘ ਬਰੱਸਟ ਸਮੇਤ ਸਮੁੱਚੀ ‘ਆਪ’ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ 3 ਸਾਲ ਮਾਰਕਿਟ ਕਮੇਟੀ ਕਲਾਨੌਰ ’ਚ ਚੇਅਰਮੈਨ ਦੇ ਅਹੁਦੇ ’ ਤੇ ਤਨਦੇਹੀ, ਨਿਸਵਾਰਥ, ਦਿਲਚਸਪੀ, ਸਮੱਰਪਣ ਦੀ ਭਾਵਨਾ ਨਾਲ ਕੰਮ ਕੀਤਾ ਹੈ ਤੇ ਉਹ ਅਗਾਂਹ ਵੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ’ਤੇ ਪ੍ਰਧਾਨ ਸਤਨਾਮ ਸਿੰਘ ਬਾਜਵਾ, ਹਰਦੇਵ ਸਿੰਘ ਹਰੂਵਾਲ, ਹਰਭਜਨ ਸਿੰਘ ਠੇਕੇਦਾਰ, ਮਨਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ , ਗੁਰਨਾਮ ਸਿੰਘ, ਰਮਨ ਕੁਮਰ, ਬਨਾਰਸੀ ਲਾਲ, ਜਗਮੋਹਨ ਸਿੰਘ ਸਰਪੰਚ, ਗੁਰਸਿਮਰਨ ਸਿੰਘ, ਰਣਯੋਧ ਸਿੰਘ, ਦਿਲਪ੍ਰੀਤ ਸਿੰਘ, ਹਰਜੀਤ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਸਤਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮੁਹਤਬਰਾਂ ਵਲੋਂ ਰਣਜੇਤ ਸਿੰਘ ਬਾਠ ਝੰਗੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਘਰ ’ਚ ਦਾਖ਼ਲ ਹੋ ਕੇ 60 ਹਜ਼ਾਰ ਦੀ ਨਗਦੀ, ਸੋਨਾ ਤੇ ਚਾਂਦੀ ਚੋਰੀ ਅਗਲੀ ਖ਼ਬਰ ਧਾਰੀਵਾਲ ਬਲਾਕ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸੌਕਤ ਨਾਲ ਸਮਾਪਤ
Ad Position 24