ਆਮ ਆਦਮੀ ਪਾਰਟੀ ਨੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਸਰਪੰਚ ਦਾਊਵਾਲ
ਗੁਰਦਾਸਪੁਰ, 28 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਦਾਊਵਾਲ ਦੇ ਸਰਪੰਚ ਬਲਵਿੰਦਰਪਾਲ ਤੇ ਪਿੰਡ ਮੁੰਨਣ ਖੁਰਦ ਦੇ ਸਰਪੰਚ ਪ੍ਰਮੋਦ ਸਲਾਰੀਆ ਨੇ ਕਿਹਾ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਪਾਰਟੀ ਦਿਨੋਂ ਦਿਨ ਮਜਬੂਤ ਹੋ ਰਹੀ ਹੈ ਤੇ ਪਿੰਡਾਂ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋ ਰਹੇ ਹਨ। ਜਿਸ ਕਰਕੇ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ।
ਸ
ਸਰਪੰਚ ਬਲਵਿੰਦਰਪਾਲ ਦਾਊਵਾਲ ਤੇ ਸਰਪੰਚ ਪ੍ਰਮੋਦ ਸਲਾਰੀਆ
29-10-2026
ਗੁਰਦਾਸਪੁਰ, 28 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਦਾਊਵਾਲ ਦੇ ਸਰਪੰਚ ਬਲਵਿੰਦਰਪਾਲ ਤੇ ਪਿੰਡ ਮੁੰਨਣ ਖੁਰਦ ਦੇ ਸਰਪੰਚ ਪ੍ਰਮੋਦ ਸਲਾਰੀਆ ਨੇ ਕਿਹਾ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਪਾਰਟੀ ਦਿਨੋਂ ਦਿਨ ਮਜਬੂਤ ਹੋ ਰਹੀ ਹੈ ਤੇ ਪਿੰਡਾਂ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋ ਰਹੇ ਹਨ। ਜਿਸ ਕਰਕੇ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਅੰਦਰ ਨਾਮਾਤਰ ਵਿਕਾਸ ਕਰਵਾਇਆ ਸੀ ਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਇਥੋਂ ਤੱਕ ਕਿ ਸੜਕਾਂ, ਸਕੂਲ, ਹਸਪਤਾਲਾਂ ਦੀ ਹਾਲਤ ਸੁਧਾਰੀ ਗਈ ਹੈ ਅਤੇ ਲੋਕਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਇਮਾਨਦਾਰੀ ਤੇ ਵਧੀਆ ਸੋਚ ਸਦਕਾ ਪੰਜਾਬ ਨੂੰ ਪੈਰਾਂ ’ਤੇ ਖੜਾ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਵਿਰੋਧੀ ਪਾਰਟੀਆਂ ਉਨ੍ਹਾਂ ਦਾ ਵਿਰੋਧ ਕਰ ਰਹੀਆਂ ਹਨ, ਫਿਰ ਵੀ ਉਹ ਪੰਜਾਬ ਦੀ ਬਿਹਤਰੀ ਲਈ ਯਤਨਸ਼ੀਲ ਹਨ।