29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਜ਼ੋਰਾਂ ’ਤੇ

ਗੁਰਦਾਸਪੁਰ, 28 ਅਕਤੂਬਰ (ਅਸ਼ੋਕ ਸ਼ਰਮਾ)-ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ’ਤੇ ਚਾਈਨਾ ਡੋਰ ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ, ਜਿਸ ਵੱਲ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਹਰ ਸਾਲ ਵੱਡੀ ਗਿਣਤੀ ’ਚ ਚਾਈਨਾ ਡੋਰ ਦਾ ਸ਼ਿਕਾਰ ਹੋ ਕੇ ਲੋਕ ਜ਼ਖਮੀ ਹੋ ਜਾਂਦੇ ਹਨ ਤੇ ਕਈ ਆਪਣੀਆਂ ਜਾਨਾਂ ਵੀ ਗਵਾ ਬੈਠਦੇ ਹਨ।

Ad Position 21
No active advertisement
ਅਜੀਤ ਡੈਸਕ 29-10-2026
ਗੁਰਦਾਸਪੁਰ, 28 ਅਕਤੂਬਰ (ਅਸ਼ੋਕ ਸ਼ਰਮਾ)-ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ’ਤੇ ਚਾਈਨਾ ਡੋਰ ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ, ਜਿਸ ਵੱਲ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਹਰ ਸਾਲ ਵੱਡੀ ਗਿਣਤੀ ’ਚ ਚਾਈਨਾ ਡੋਰ ਦਾ ਸ਼ਿਕਾਰ ਹੋ ਕੇ ਲੋਕ ਜ਼ਖਮੀ ਹੋ ਜਾਂਦੇ ਹਨ ਤੇ ਕਈ ਆਪਣੀਆਂ ਜਾਨਾਂ ਵੀ ਗਵਾ ਬੈਠਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਚਾਈਨਾ ਡੋਰ ਦੀ ਲਪੇਟ ’ਚ ਅਨੇਕਾਂ ਸਕੂਟਰ, ਮੋਟਰਸਾਈਕਲ ਸਵਾਰ ਆ ਜਾਂਦੇ ਹਨ, ਜਿਨ੍ਹਾਂ ਦੇ ਜ਼ਿਆਦਾਤਰ ਗਲੇ ਆਦਿ ਕੱਟੇ ਜਾਂਦੇ ਹਨ। ਪਿਛਲੇ ਸਾਲ ਵੀ ਚਾਈਨਾ ਡੋਰ ਕਾਰਨ ਅਨੇਕਾ ਘਟਨਾਵਾਂ ਸਾਹਮਣੇ ਆਈਆਂ ਸਨ। ਅਜਿਹਾ ਸਾਰਾ ਕੁਝ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨਾਲ ਹੋ ਰਿਹਾ ਹੈ। ਇਸੇ ਤਰ੍ਹਾਂ ਕਈ ਜਾਨਵਰ ਤੇ ਪੰਛੀ ਵੀ ਇਸ ਡੋਰ ਦੀ ਲਪੇਟ ਵਿਚ ਆ ਕੇ ਕਾਫ਼ੀ ਜ਼ਖਮੀ ਹੋ ਜਾਂਦੇ ਹਨ। ਸੀਜਨ ਤੋਂ ਪਹਿਲਾਂ ਕੁਝ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਨੂੰ ਸਟੋਰ ਕਰ ਲਿਆ ਜਾਂਦਾ ਹੈ ਤੇ ਬਾਅਦ ਅੰਦਰ ਖ਼ਾਤੇ ਚੁਪ ਚਪੀਤੇ ਡੋਰ ਨੂੰ ਵੇਚਿਆ ਜਾਂਦਾ ਹੈ। ਘਰ ਦੀਆਂ ਛੱਤਾਂ ਉਤੇ ਬੱਚੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਦੇ ਆਮ ਵੇਖੇ ਜਾਂਦੇ ਹਨ। ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਪੰਤਗਬਾਜੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਇਆ ਚਾਈਨਾ ਡੋਰ ਦੇ ਖ਼ਿਲਾਫ ਨਕੇਲ ਕੱਸੀ ਜਾਵੇ ਤਾਂ ਜੋ ਕੋਈ ਵੀ ਚਾਈਨਾ ਡੋਰ ਨਾਲ ਹਾਦਸਾ ਵਗੈਰਾ ਨਾ ਵਾਪਰ ਸਕੇ ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਵਧ ਰਹੇ ਹਾਦਸੇ-ਲੈਕ: ਜੋਗਿੰਦਰਪਾਲ ਅਗਲੀ ਖ਼ਬਰ ਡੇਅਰੀ ਉਦਮ ਸਿਖਲਾਈ ਕੋਰਸ 10 ਨਵੰਬਰ ਤੋਂ
Ad Position 24