ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਧਾਰੀਵਾਲ, 28 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਰਦਾਸ ਦਿਵਸ ਨੂੰ ਸਮਰਪਿਤ ਸਮੂਹ ਧਾਰਮਿਕ ਤੇ ਇਤਿਹਾਸਕ ਸਥਾਨਾਂ ਵਿਖੇ ਕੀਤੇ ਗਏ ਅਰਦਾਸ ਸਮਾਗਮਾਂ ਤਹਿਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਵੀ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਮੂਹ ਸੰਗਤ ਵਲੋਂ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਧਾਰੀਵਾਲ, 28 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਰਦਾਸ ਦਿਵਸ ਨੂੰ ਸਮਰਪਿਤ ਸਮੂਹ ਧਾਰਮਿਕ ਤੇ ਇਤਿਹਾਸਕ ਸਥਾਨਾਂ ਵਿਖੇ ਕੀਤੇ ਗਏ ਅਰਦਾਸ ਸਮਾਗਮਾਂ ਤਹਿਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਵੀ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਮੂਹ ਸੰਗਤ ਵਲੋਂ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਕੌਮ ਦੇ ਜੁਝਾਰੂ ਸੂਰਮੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਵੀ ਅਰਦਾਸ ਕੀਤੀ ਗਈ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਗਿਆਨੀ ਜਸਵਿੰਦਰ ਸਿੰਘ ਕਲੇਰ, ਗ੍ਰੰਥੀ ਬਾਬਾ ਗੁਰਦੇਵ ਸਿੰਘ ਕਲਿਆਣਪੁਰ, ਇੰਸਪੈਕਟਰ ਮਨਪ੍ਰੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਚਾਹਲ, ਡਾਕਟਰ ਰਣਜੀਤ ਸਿੰਘ ਬੇਦੀ ਕਾਲੋਨੀ, ਤਜਿੰਦਰ ਸਿੰਘ ਰਿੰਕੂ, ਸਵਰਨਜੀਤ ਸਿੰਘ ਕਲੇਰ, ਹਰਮਨਦੀਪ ਸਿੰਘ ਜੌਹਲ, ਬਲਜੀਤ ਸਿੰਘ ਸੋਹਲ, ਸੰਦੀਪ ਸਿੰਘ ਜਫਰਵਾਲ, ਗੁਰਦਿਆਲ ਸਿੰਘ, ਹਰਜੋਤ ਸਿੰਘ, ਨਿਰਮਲਜੀਤ ਸਿੰਘ, ਮਨਜੀਤ ਸਿੰਘ ਬੁੱਟਰ, ਸਹਿਜਪ੍ਰੀਤ ਸਿੰਘ, ਅੰਤਰਪ੍ਰੀਤ ਸਿੰਘ, ਸਰਗੁਨਜੀਤ ਕੌਰ, ਗੁਰਜੀਤ ਕੌਰ, ਹਰਜੋਤ ਕੌਰ ਆਦਿ ਹਾਜ਼ਰ ਸਨ।