28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਿਆਂ ਤੇ ਗੈਂਗਸਟਰਾਂ ਨੇ ਪੰਜਾਬ ਦਾ ਮਾਹੌਲ ਵਿਗਾੜਿਆ, ਮਾਨ ਸਰਕਾਰ ਹਰ ਮੋਰਚੇ ’ਤੇ ਫੇਲ੍ਹ-ਅਮਿਤ ਵਿਜ

ਪਠਾਨਕੋਟ, 28 ਅਕਤੂਬਰ (ਸੰਧੂ)-ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਸੂਬੇ ਵਿਚ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਬਦਲਾਅ ਤੇ ਇਮਾਨਦਾਰ ਸ਼ਾਸਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ।

Ad Position 21
No active advertisement
ਅਜੀਤ ਡੈਸਕ 29-10-2026
ਪਠਾਨਕੋਟ, 28 ਅਕਤੂਬਰ (ਸੰਧੂ)-ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਸੂਬੇ ਵਿਚ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਬਦਲਾਅ ਤੇ ਇਮਾਨਦਾਰ ਸ਼ਾਸਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ । ਅਮਿਤ ਵਿਜ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਕਥਿਤ ਹੱਤਿਆ ਅਤੇ ਦਲਜੀਤ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਦੀਆਂ ਧਮਕੀਆਂ, ਫਿਰੌਤੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੈ । ਵਪਾਰੀ ਤੇ ਉਦਯੋਗਪਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਨੌਜਵਾਨ ਨਸ਼ਿਆਂ ਤੇ ਬੇਰੁਜ਼ਗਾਰੀ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ । ਉਨ੍ਹਾਂ ਸਰਕਾਰੀ ਕੰਮਕਾਜ ਵਿਚ ਕਥਿਤ ਬੇਨਿਯਮੀਆਂ ਸਬੰਧੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਨੂੰ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਕਾਂਗਰਸ ਨੂੰ ਮੁੜ ਮੌਕਾ ਦਿੱਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ ਅਗਲੀ ਖ਼ਬਰ ਐਸ.ਐਮ.ਐਮ. ਕਾਲਜ ਦੀ ਵਾਲੀਬਾਲ ਟੀਮ ਨੇ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ’ਚ ਦੂਜਾ ਸਥਾਨ ਕੀਤਾ ਹਾਸਿਲ
Ad Position 24